ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ- ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।

Navjot Singh Sidhu

ਚੰਡੀਗੜ੍ਹ: ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਲਾਂਘੇ ਦਾ ਮੁੜ ਖੁੱਲ਼੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫਾ ਹੈ।

ਹੋਰ ਪੜ੍ਹੋ: ਨਵਜੋਤ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਅਗਲੀ ਸੁਣਵਾਈ 25 ਨਵੰਬਰ ਨੂੰ

ਨਵਜੋਤ ਸਿੱਧੂ  ਨੇ ਲਿਖਿਆ,  ''ਸੁਆਗਤ ਵਾਲਾ ਕਦਮ...ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ… ਮਹਾਨ ਗੁਰੂ ਦਾ ਲਾਂਘਾ ਸਦਾ ਲਈ ਖੁੱਲ੍ਹਾ ਰਹੇ ਤਾਂ ਜੋ ਸਾਰਿਆਂ ਉੱਤੇ ਅਸੀਸਾਂ ਦੀ ਵਰਖ਼ਾ ਹੋਵੇ…. ਸਰਬੱਤ ਦਾ ਭਲਾ”।

ਹੋਰ ਪੜ੍ਹੋ: ਸਿਰਫ਼ 3 ਦਿਨ ਵਿਚ ਜਾਓ ਕੈਨੇਡਾ, ਫੀਸ ਵਿਦੇਸ਼ ਪਹੁੰਚਣ ਤੋਂ ਬਾਅਦ, ਜਲਦ ਕਰੋ ਅਪਲਾਈ

ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਭਾਰਤ ਸਰਕਾਰ ਨੂੰ ਸਾਰਿਆਂ ਲਈ ਖੁੱਲ੍ਹੇ ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਬਣਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਹੋਰ ਪੜ੍ਹੋ: ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਚੰਗਾ, ਬਣੀ ਰਹੇਗੀ ਸ਼ਾਂਤੀ: ਪਰਗਟ ਸਿੰਘ

ਕੈਪਟਨ ਨੇ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਮੇਂ ਸਿਰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।