ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਮੁੜ ਸੰਭਾਲਿਆ ਅਹੁਦਾ

ਏਜੰਸੀ

ਖ਼ਬਰਾਂ, ਪੰਜਾਬ

28 ਸਤੰਬਰ ਨੂੰ ਆਪਣੇ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫ਼ਾ

Navjot Sidhu

 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੜ ਤੋਂ ਕਾਂਗਰਸ ਭਵਨ 'ਚ ਅਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਜਿਸ ਤੋਂ ਨਵਜੋਤ ਸਿੱਧੂ ਪੰਜਾਬ ਦੇ ਕਈ ਮੁੱਦਿਆ ਨੂੰ ਬੇਬਾਕ ਚੁੱਕਦੇ ਰਹੇ ਸਨ ਤੇ ਕਹਿੰਦੇ ਸਨ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕਰਨਗੇ।

ਇਸ ਦੇ ਮੱਦੇਨਜ਼ਰ ਉਨ੍ਹਾਂ ਨੇ 28 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਗਿਆ ਸੀ ਤੇ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਕਾਰਜਭਾਰ ਵੀ ਸੰਭਾਲ ਲਿਆ ਗਿਆ ਹੈ।

ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਦਾ ਕੀਤਾ ਸੁਆਗਤ
ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਭਾਰਤ ਸਰਕਾਰ ਦੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਭਾਰਤ ਸਰਕਾਰ ਨੂੰ ਸਾਰਿਆਂ ਲਈ ਖੁੱਲ੍ਹੇ ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ 3 ਖੇਤੀ ਕਾਨੂੰਨ ਰੱਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ।