ਡਿਊਟੀ ਦੌਰਾਨ ਕੁਤਾਹੀ ਵਰਤਣ ’ਤੇ ਸੁਲਤਾਨਪੁਰ ਲੋਧੀ ਤਹਿਸੀਲ ਦੇ 2 ਪਟਵਾਰੀ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਵਾਰੀ ਕੁਲਦੀਪ ਸਿੰਘ ਅਤੇ ਪਟਵਾਰੀ ਲਵਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਨੂੰ ਤੁਰੰਤ ਪ੍ਰਭਾਵ ਮੁਅੱਤਲ ਕਰ ਦਿੱਤਾ ਗਿਆ ਹੈ।

2 Patwaris of Sultanpur Lodhi Tehsil suspended


ਕਪੂਰਥਲਾ: ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਚਲਦਿਆਂ ਸੁਲਤਾਨਪੁਰ ਲੋਧੀ ਤਹਿਸੀਲ ਦੇ 2 ਪਟਵਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕਰਕੇ ਡਿਊਟੀ ਦੌਰਾਨ ਕਥਿਤ ਤੌਰ 'ਤੇ ਕੁਤਾਹੀ ਵਰਤਣ ਅਤੇ ਗ਼ੈਰ ਹਾਜ਼ਰ ਰਹਿਣ ਦੇ ਦੋਸ਼ ਹੇਠ ਪਟਵਾਰੀ ਕੁਲਦੀਪ ਸਿੰਘ ਅਤੇ ਪਟਵਾਰੀ ਲਵਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਨੂੰ ਤੁਰੰਤ ਪ੍ਰਭਾਵ ਮੁਅੱਤਲ ਕਰ ਦਿੱਤਾ ਗਿਆ ਹੈ।

ਉਹਨਾਂ ਨੇ ਐੱਸਡੀਐੱਮ ਸੁਲਤਾਨਪੁਰ ਲੋਧੀ ਨੂੰ ਹਦਾਇਤ ਕੀਤੀ ਕਿ ਮੁਅੱਤਲ ਕੀਤੇ ਪਟਵਾਰੀ ਦੇ ਪਟਵਾਰ ਹਲਕੇ ਦਾ ਵਾਧੂ ਚਾਰਜ ਆਪਣੇ ਪੱਧਰ 'ਤੇ ਕਿਸੇ ਹੋਰ ਪਟਵਾਰੀ ਨੂੰ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਡਿਊਟੀ ਵਿਚ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਪਟਵਾਰੀ ਕੁਲਦੀਪ ਸਿੰਘ ਵਲੋਂ ਡਿਊਟੀ ਵਿਚ ਕਥਿਤ ਅਣਗਹਿਲੀ ਵਰਤਣ ਅਤੇ ਗ਼ੈਰ ਹਾਜ਼ਰ ਰਹਿਣ ਕਾਰਨ ਰੋਜ਼ਾਨਾ ਦੇ ਕੰਮਕਾਰ ਤੋਂ ਇਲਾਵਾ ਦਿੱਲੀ- ਕਟੜਾ ਐਕਸਪ੍ਰੈੱਸ ਵੇਅ ਦਾ ਕੰਮ ਵੀ ਪ੍ਰਭਾਵਿਤ ਹੋਇਆ, ਜਿਸ ਨੂੰ ਡਿਪਟੀ ਕਮਿਸ਼ਨਰ ਨੇ ਗੰਭੀਰਤਾ ਨਾਲ ਲੈਂਦਿਆਂ ਪਟਵਾਰੀ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਅਤੇ ਇਸੇ ਤਰ੍ਹਾਂ ਨਾਲ ਲਵਪ੍ਰੀਤ ਪਟਵਾਰੀ ਵੱਲੋਂ ਵੀ ਮਾਲ ਰਿਕਾਰਡ ਵਿਚ ਕੁਤਾਹੀ ਵਰਤਣ ਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।