ਲੁਧਿਆਣਾ 'ਚ NCB ਨੇ ਫੜੀ 20 ਕਿਲੋ ਹੈਰੋਇਨ, ਕਈ ਲੋਕ ਲਏ ਹਿਰਾਸਤ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਝ ਨਸ਼ਾ ਤਸਕਰ ਭੱਜਣ ਵਿੱਚ ਹੋਏ ਕਾਮਯਾਬ

photo

 

 ਲੁਧਿਆਣਾ: ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬੁੱਧਵਾਰ ਸਵੇਰੇ ਲੁਧਿਆਣਾ ਦੇ ਦੁੱਗਰੀ ਇਲਾਕੇ 'ਚ ਛਾਪਾ ਮਾਰ ਕੇ 20 ਕਿਲੋ ਹੈਰੋਇਨ ਬਰਾਮਦ ਕੀਤੀ। ਐਨਸੀਬੀ ਟੀਮ ਦੇ ਇਲਾਕੇ ਵਿੱਚ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਕੁਝ ਨਸ਼ਾ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਏ ਪਰ ਟੀਮ ਨੇ ਕੁਝ ਨੂੰ ਕਾਬੂ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਟੀਮ ਗ੍ਰਿਫਤਾਰ ਲੋਕਾਂ ਨੂੰ ਆਪਣੇ ਨਾਲ ਚੰਡੀਗੜ੍ਹ ਲੈ ਗਈ ਹੈ। ਹਾਲਾਂਕਿ ਇਸ ਛਾਪੇਮਾਰੀ ਦੀ ਜ਼ਿਲ੍ਹਾ ਪੁਲਿਸ ਦੇ ਕਿਸੇ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਗੁਪਤ ਤਰੀਕੇ ਨਾਲ ਟੀਮ ਨੇ ਇਲਾਕੇ ਵਿੱਚ ਦਾਖਲ ਹੋ ਕੇ ਹੈਰੋਇਨ ਅਤੇ ਲੋਕਾਂ ਨੂੰ ਕਾਬੂ ਕਰਕੇ ਆਪਣੇ ਨਾਲ ਲੈ ਗਏ। ਸਥਾਨਕ ਪੁਲਿਸ ਨੂੰ ਵੀ ਇਸ ਦਾ ਕੋਈ ਸੁਰਾਗ ਨਹੀਂ ਲੱਗਾ।

ਸੂਤਰ ਦੱਸਦੇ ਹਨ ਕਿ ਨਸ਼ੇ ਦੀ ਤਸਕਰੀ ਦਾ ਕਾਲਾ ਕਾਰੋਬਾਰ ਦੁੱਗਰੀ ਇਲਾਕੇ ਤੋਂ ਪੂਰੇ ਸ਼ਹਿਰ ਵਿੱਚ ਚੱਲਦਾ ਹੈ। ਛਾਪੇਮਾਰੀ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਖੁਦ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਲੁਧਿਆਣਾ ਆਏ ਸਨ, ਜਿੱਥੇ ਉਨ੍ਹਾਂ ਨੇ ਸਰਚ ਅਭਿਆਨ ਚਲਾਇਆ ਸੀ ਪਰ ਨਸ਼ਾ ਤਸਕਰਾਂ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਨੂੰ ਬਹੁਤੀ ਸਫਲਤਾ ਨਹੀਂ ਮਿਲੀ।