ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ 'ਚ ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ
ਮਿਆਰੀ ਸਿਹਤ ਸਹੂਲਤਾਂ ਦੇਣ ਲਈ 26 ਜਨਵਰੀ ਨੂੰ ਹੋਵੇਗੀ ਸ਼ੁਰੂਆਤ
Aam Aadmi Clinic
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਸੂਬੇ ਵਿੱਚ 500 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਇਹ ਅਗਲੇ ਸਾਲ 26 ਜਨਵਰੀ 2023 ਨੂੰ ਸ਼ੁਰੂ ਹੋਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 15 ਅਗਸਤ ਨੂੰ ਪੰਜਾਬ ਸਰਕਾਰ ਨੇ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸਨ। ਇਸ ਆਮ ਆਦਮੀ ਕਲੀਨਿਕ ਵਿੱਚ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਆਮ ਬਿਮਾਰੀਆਂ ਦੀਆਂ ਦਵਾਈਆਂ ਵੀ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ।