ਲੁਧਿਆਣਾ: ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ SHO ਅਮਨਜੋਤ ਕੌਰ ਮੁਅੱਤਲ
ਅਮਨਜੋਤ ਕੌਰ 'ਤੇ ਮੁਹਾਲੀ ਸਾਈਬਰ ਕ੍ਰਾਈਮ 'ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਇਲਜ਼ਾਮ ਲੱਗੇ ਹਨ।
SHO Amanjot Kaur suspended on charges of bribery
ਲੁਧਿਆਣਾ: ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਮਹਿਲਾ ਐਸਐਚਓ ਅਮਨਜੋਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਮਹਿਲਾ ਅਧਿਕਾਰੀ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿਚ ਤਾਇਨਾਤ ਸੀ। ਇਸ ਅਧਿਕਾਰੀ ਦੀ ਤਾਇਨਾਤੀ ਨੂੰ 4 ਤੋਂ 5 ਦਿਨ ਹੀ ਹੋਏ ਸਨ।
ਅਮਨਜੋਤ ਕੌਰ 'ਤੇ ਮੁਹਾਲੀ ਸਾਈਬਰ ਕ੍ਰਾਈਮ 'ਚ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਕ ਹੁਕਮ ਜਾਰੀ ਕਰ ਕੇ ਰਿਸ਼ਵਤ ਦੇ ਦੋਸ਼ਾਂ ਤਹਿਤ ਥਾਣਾ ਸਦਰ ਦੀ ਐਸਐਚਓ ਅਮਨਜੀਤ ਕੌਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ।