Punjab News: ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ ਮੰਗੀ 5 ਕਰੋੜ ਦੀ ਫਿਰੌਤੀ, ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਕੋਕਲਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਸ ਨੂੰ ਕੱਲ੍ਹ ਸ਼ਾਮ 7:25 ਵਜੇ ਉਸ ਦੇ ਮੋਬਾਈਲ (ਨੰਬਰ +351920343654) ’ਤੇ ਇਕ ਕਾਲ ਆਈ।

Lawrence Bishnoi's 'brother' demanded a ransom of 5 crores!

Punjab News: ਗੈਂਗਸਟਰਾਂ ਦੇ ਨਾਂ 'ਤੇ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕਪੂਰਥਲਾ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਗਈ। ਪੁਲਿਸ ਨੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਫ਼ੋਨ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ਤਹਿਤ ਮਾਮਲਾ ਦਰਜ ਕੀਤਾ ਹੈ।

ਪਿੰਡ ਕੋਕਲਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਸ ਨੂੰ ਕੱਲ੍ਹ ਸ਼ਾਮ 7:25 ਵਜੇ ਉਸ ਦੇ ਮੋਬਾਈਲ (ਨੰਬਰ +351920343654) ’ਤੇ ਇਕ ਕਾਲ ਆਈ। ਜਦੋਂ ਫੋਨ ਆਇਆ ਤਾਂ ਫੋਨ ਕਰਨ ਵਾਲੇ ਨੇ ਦਸਿਆ ਕਿ ਉਹ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ।

ਮੁਲਜ਼ਮ ਨੇ ਫਿਰੌਤੀ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ ਅਤੇ ਕਿਹਾ ਕਿ ਜੇਕਰ ਫਿਰੌਤੀ ਨਾ ਦਿਤੀ ਤਾਂ ਉਹ ਉਸ ਨੂੰ ਗੋਲੀ ਮਾਰ ਦੇਵੇਗਾ। ਪੀੜਤ ਨੇ ਥਾਣਾ ਕੋਤਵਾਲੀ ਨੂੰ ਸੂਚਨਾ ਦਿਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਤਕਨੀਕੀ ਸੈੱਲ ਦੀ ਮਦਦ ਨਾਲ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਾਲ ਕਿਥੋਂ ਆਈ ਅਤੇ ਕਿਸ ਨੇ ਕੀਤੀ। ਇੰਨਾ ਹੀ ਨਹੀਂ ਮੁਲਜ਼ਮ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿਤੀਆਂ ਗਈਆਂ ਹਨ, ਜਿਸ ਕਾਰਨ ਪ੍ਰਵਾਰ 'ਚ ਡਰ ਦਾ ਮਾਹੌਲ ਹੈ।

(For more news apart from Lawrence Bishnoi's 'brother' demanded a ransom of 5 crores!, stay tuned to Rozana Spokesman)