Abohar News: ਅਬੋਹਰ ਤੋਂ ਵੱਡੀ ਖਬਰ, ਦੋ ਸਕੇ ਭਰਾਵਾਂ ਦੀ ਸ਼ੱਕੀ ਹਾਲਾਤ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

25 ਸਾਲਾ ਰਾਹੁਲ ਅਤੇ 26 ਸਾਲਾ ਸੁਸ਼ੀਲ ਕੁਮਾਰ ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ

Two brothers death in Abohar

Two brothers death under suspicious circumstances in Abohar: ਅਬੋਹਰ ਦੇ ਪਿੰਡ ਤੇਲੂਪੁਰਾ ਦੇ ਵਸਨੀਕ ਦੋ ਸਕੇ ਭਰਾਵਾਂ ਦੀ ਬੀਤੀ ਰਾਤ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਦੋਵਾਂ ਦੀਆਂ ਲਾਸ਼ਾਂ ਸੇਮਨਾਲੇ ਤੋਂ ਬਰਾਮਦ ਹੋਈਆਂ ਹਨ। ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਬਾਰੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲੋਕਾਂ ਨੇ ਸੇਮਨਾਲੇ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਪਰਮਜੀਤ ਸਿੰਘ ਮੌਕੇ 'ਤੇ ਪਹੁੰਚੇ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਸੰਸਥਾ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: Amritsar Firing News: ਅੰਮ੍ਰਿਤਸਰ ਦੇ ਰਣਜੀਤ ਐਵਨਿਊ ’ਚ ਤੜਕੇ ਕੈਬ ਡਰਾਈਵਰ ’ਤੇ ਚੱਲੀਆਂ ਗੋਲੀਆਂ

ਦੋਵਾਂ ਨੌਜਵਾਨਾਂ ਦੀ ਪਛਾਣ 25 ਸਾਲਾ ਰਾਹੁਲ ਅਤੇ 26 ਸਾਲਾ ਸੁਸ਼ੀਲ ਕੁਮਾਰ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਤੇਲੁਪੁਰਾ ਦੇ ਰਹਿਣ ਵਾਲੇ ਓਮ ਪ੍ਰਕਾਸ਼ ਦੇ ਲੜਕੇ ਸਨ। ਪਹਿਲੀ ਨਜ਼ਰੇ ਦੋਵਾਂ ਦੇ ਮੂੰਹੋਂ ਖੂਨ ਵਹਿ ਰਿਹਾ ਦੱਸਿਆ ਜਾ ਰਿਹਾ ਹੈ।
ਥਾਣਾ ਸਦਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।