ਜ਼ਿਮਨੀ ਚੋਣ ਦੇ ਸਾਰੇ ਬੂਥਾਂ 'ਤੇ ਹੋਵੇਗਾ ਸਿੱਧਾ ਵੈੱਬ ਪ੍ਰਸਾਰਨ, ਕੇਂਦਰਾਂ 'ਤੇ ਚੌਕਸੀ ਵਧਾਉਣ ਦੇ ਹੁਕਮ, ਜਾਣੋ ਕਿਉਂ ਲਿਆ ਫੈਸਲਾ ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

There will be live webcasting at all the by-election booths

There will be live webcasting at all the by-election booths- ਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸਿੱਧਾ ਵੈੱਬ ਪ੍ਰਸਾਰਨ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਅਤੇ ਹੋਰ ਸਾਮਾਨ ਦੀ ਗੈਰ ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਈ ਜਾਣੀ ਚਾਹੀਦੀ ਹੈ।

ਜੇਕਰ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਸਾਮਾਨ ਵੰਡਣ ਦੀ ਕੋਈ  ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।  
ਉਨ੍ਹਾਂ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਤੋਂ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ, ਚੈੱਕ ਪੋਸਟਾਂ 'ਤੇ ਸਖ਼ਤੀ ਰੱਖਣ ਅਤੇ ਬਾਹਰੀ ਲੋਕਾਂ ਦੀ ਆਵਾਜਾਈ 'ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ। ਚੋਣ ਕਮਿਸ਼ਨ ਵਲੋਂ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਖਾਣ-ਪੀਣ, ਰਿਹਾਇਸ਼ ਅਤੇ ਠੰਢ ਤੋਂ ਬਚਾਅ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।