ਭਾਰਤ-ਪਾਕਿ ਸਰਹੱਦ 'ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਤੋਂ ਸ਼ਾਮ 4.30 ਵਜੇ ਹੋਇਆ ਕਰੇਗੀ, ਮੌਸਮ ਵਿਚ ਬਦਲਾਅ ਕਾਰਨ ਲਿਆ ਫ਼ੈਸਲਾ

Retreat ceremony time changed at Indo-Pak border in Fazilka

ਫ਼ਾਜ਼ਿਲਕਾ (ਅਨੇਜਾ) : ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਦੋਹਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟਰੀਟ ਸੈਰੇਮਨੀ ਅੱਜ ਤੋਂ ਸ਼ਾਮ 4.30 ਵਜੇ ਹੋਇਆ ਕਰੇਗੀ। ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦਸਿਆ ਕਿ ਮੌਸਮ ਵਿਚ ਬਦਲਾਅ ਕਾਰਨ ਸਮੇਂ ਦਾ ਪਰਿਵਰਤਨ ਕੀਤਾ ਜਾਂਦਾ ਹੈ।

ਅੰਮ੍ਰਿਤਸਰ ਦੇ ਵਾਹਗਾ-ਅਟਾਰੀ, ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਤੇ ਫਾਜ਼ਿਲਕਾ ਦੇ ਸਾਦਕੀ ਸੁਲੇਮਾਨਕੀ ਬਾਰਡਰਾਂ ’ਤੇ ਦੋਹਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਪਰੇਡ ਨੂੰ ਦੇਖਣ ਵਾਲੇ ਦਰਸ਼ਕ ਅਪਣੀ ਆਧਾਰ ਕਾਰਡ ਦੀ ਕਾਪੀ ਲੈ ਕੇ ਸ਼ਾਮ 4 ਵਜੇ ਸਰਹੱਦ ’ਤੇ ਪਹੁੰਚ ਜਾਣ। ਹਰ ਰੋਜ਼ ਹੋਣ ਵਾਲੀ ਰੀਟਰੀਟ ਸੈਰੇਮਨੀ ਵਿਚ ਦਰਸ਼ਕਾਂ ਦੇ ਸਟੇਡੀਅਮ ਵਿਚ ਬੈਠਣ ਦਾ ਪ੍ਰਬੰਧ ਬੀ.ਐਸ.ਐਫ਼. ਵਲੋਂ ਉਚਿਤ ਢੰਗ ਨਾਲ ਕੀਤਾ ਜਾਂਦਾ ਹੈ।