ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ

Kulwinder Singh

ਮੁਹਾਲੀ:  ਦਿੱਲੀ ਧਰਨੇ ਵਿਚ ਜਾ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਆਈ. ਟੀ. ਟੀਮ ਦੇ ਸਰਕਲ ਪ੍ਰਧਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਉਹ ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਸਨ ਅਤੇ ਖੰਨਾ ਨੇੜੇ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਰਕੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ।