ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ: ਮਨੀਸ਼ ਤਿਵਾੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ: ਪਵਨ ਦੀਵਾਨ

MP Manish Tewari and Others

ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੰਡਸਟਰੀ ਦੇ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਐਮ.ਪੀ ਤਿਵਾੜੀ ਵੱਲੋਂ ਉਦਯੋਗ ਭਵਨ, ਚੰਡੀਗੜ੍ਹ ਸਥਿਤ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਇਸ ਨਾਲ ਜਿੱਥੇ ਆਰਥਿਕ ਹਲਾਤਾਂ ਚ ਸੁਧਾਰ ਹੋਇਆ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਮਿਲੇ ਹਨ।

ਤਿਵਾੜੀ ਨੇ ਕਿਹਾ ਕਿ ਉਹਨਾਂ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਉਦਯੋਗਿਕ ਵਿਕਾਸ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ। ਮੁਹਾਲੀ ਦੇ ਚਨਾਲੋਂ ਫੋਕਲ ਪੁਆਇੰਟ ਵਾਸਤੇ 10 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਉੱਥੇ ਸੜਕਾਂ ਸਮੇਤ ਹੋਰਨਾਂ ਸੁਵਿਧਾਵਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।

ਉੱਥੇ ਹੀ, ਉਹਨਾਂ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਵੱਲੋਂ ਚੇਅਰਮੈਨ ਪਵਨ ਦੀਵਾਨ ਦੀ ਸਰਪ੍ਰਸਤੀ ਹੇਠ ਕਿਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਪਵਨ ਦੀਵਾਨ ਨੇ ਐਮ.ਪੀ ਮਨੀਸ਼ ਤਿਵਾੜੀ ਦਾ ਉਹਨਾਂ ਦਫਤਰ ਆਉਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਲਈ ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

ਇਨਵੈਸਟ ਪੰਜਾਬ ਤਹਿਤ ਸੂਬੇ ਅੰਦਰ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸੂਬੇ ਦੀਆਂ ਹੌਜ਼ਰੀ, ਸਾਈਕਲ, ਆਟੋ ਪਾਰਟਸ, ਸਿਲਾਈ ਮਸ਼ੀਨ ਆਦਿ ਇੰਡਸਟਰੀਜ ਨਾਲ ਕਈ ਲੋਕਾਂ ਦਾ ਰੁਜ਼ਗਾਰ ਜੁੜਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਦੀਆਂ ਲੀਹਾਂ ਤੇ ਅੱਗੇ ਵਧ ਰਿਹਾ ਹੈ।