ਨਵੀਂ ਦਿੱਲੀ, 15 ਦਸੰਬਰ : ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 6984 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਹਾਲੇ 87,562 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਹ ਪੀੜਤ ਮਾਮਲਿਆਂ ਦਾ 0.25 ਫੀ ਸਦੀ ਹੈ। ਰੋਜ਼ਾਨਾ ਲਾਗ ਦਰ 0.58 ਫ਼ੀ ਸਦੀ ਰਹੀ ਹੈ। ਇਸੇ ਮਿਆਦ ’ਚ 8168 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤਕ ਕੁਲ 3 ਕਰੋੜ 41 ਲੱਖ 931 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.38 ਫ਼ੀ ਸਦੀ ਹੈ।
ਦੇਸ਼ ’ਚ ਪਿਛਲੇ 24 ਘੰਟਿਆਂ ’ਚ 11 ਲੱਖ 84 ਹਜਾਰ 883 ਲੋਕਾਂ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਹੁਣ ਤਕ 65 ਕਰੋੜ 88 ਲੱਖ 47 ਹਜਾਰ 816 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਜਾ ਚੁਕਿਆ ਹੈ। ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 68 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਕੋਰੋਨਾ ਟੀਕਾਕਰਨ 134 ਕਰੋੜ ਤੋਂ ਵੱਧ ਹੋ ਗਿਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਬੁਧਵਾਰ ਨੂੰ ਇਥੇ ਦਸਿਆ ਕਿ ਪਿਛਲੇ 24 ਘੰਟਿਆਂ ’ਚ ਦੇਸ਼ ’ਚ 68 ਲੱਖ 89 ਹਜ਼ਾਰ 25 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤਕ 134 ਕਰੋੜ 61 ਲੱਖ 14 ਹਜ਼ਾਰ 483 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। (ਏਜੰਸੀ)
image