ਪਨਬੱਸ ਤੇ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਨੇ ਲਿਆ ਫ਼ੈਸਲਾ, ਜਾਰੀ ਰਹੇਗੀ ਪਨਬੱਸ ਦੀ ਹੜਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੋਮਵਾਰ ਤੱਕ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ Roadways ਦਾ ਚੱਕ ਵੀ ਹੋਵੇਗਾ ਜਾਮ 

Punjab News

ਸੋਮਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੇਨੂੰ ਗੋਪਾਲ ਨਾਲ ਹੋਵੇਗੀ ਮੀਟਿੰਗ 
ਚੰਡੀਗੜ੍ਹ : ਪ
ਨਬੱਸ ਤੇ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਦੀ ਮੁੱਖਮੰਤਰੀ ਦੇ ਸਪੈਸ਼ਲ ਸਕੱਤਰ ਰਵੀ ਭਗਤ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਯੂਨੀਅਨ ਨੇ ਫ਼ੈਸਲਾ ਲਿਆ ਹੈ ਕਿ ਪਨਬੱਸ ਦੀ ਹੜਤਾਲ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੇ ਮੱਦੇਨਜ਼ਰ ਸੰਗਤ ਨੂੰ ਪ੍ਰੇਸ਼ਾਨੀ ਨਾ ਆਵੇ ਇਸ ਲਈ ਰੋਡਵੇਜ਼ ਦੀ ਆਵਾਜਾਈ ਸੋਮਵਾਰ ਤੱਕ ਬਹਾਲ ਰਹੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੇਨੂੰ ਗੋਪਾਲ ਨਾਲ ਮੀਟਿੰਗ ਹੋਵੇਗੀ। ਜਿਸ ਵਿੱਚ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਡਵੇਜ਼ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੱਲ ਨੂੰ ਯੂਨੀਅਨ ਵੱਲੋਂ ਮੁੜ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿੱਚ ਅੱਗੇ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।