ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਸਕਾਰਾਤਮਕ ਮਾਹੌਲ ਵਿਚ ਹੋਈ ਮੁੱਖ ਮੰਤਰੀ ਅਤੇ ਪ੍ਰਦਰਸ਼ਨਕਾਰੀਆਂ ਦੀ ਮੀਟਿੰਗ 

ਏਜੰਸੀ

ਖ਼ਬਰਾਂ, ਪੰਜਾਬ

ਭਲਕੇ ਕੁਲਦੀਪ ਧਾਲੀਵਾਲ ਨਾਲ ਹੋਵੇਗੀ ਮੀਟੰਗ

Zeera Liquor Factory Case: Meeting of Chief Minister and protesters held in a positive atmosphere

 

ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਦੇ ਨਾਲ ਲੱਗਦੇ ਪਿੰਡ ਰਟੋਲ ਰੋਹੀ ਵਿਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਲੰਮੇ ਸਮੇਂ ਤੋਂ ਧਰਨਾ ਚੱਲ ਰਿਹਾ ਹੈ। ਇਸ ਮੌਕੇ ਪੁਲਿਸ ਫੋਰਸ ਵੀ ਵੱਡੀ ਗਿਣਤੀ ਵਿਚ ਤਾਇਨਾਤ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਪ੍ਰਦਰਸ਼ਨਕਾਰੀਆਂ ਦੀ ਸਰਕਾਰ ਨਾਲ ਮੀਟਿੰਗ ਹੋਈ ਜੋ ਕਿ ਸਾਕਾਰਤਮਕ ਰਹੀ। 

ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਦੱਸਿਆ ਗਿਆ ਕਿ ਮੁੱਖ ਮੰਤਰੀ ਨੇ ਉਹਨਾਂ ਦੀਆਂ ਸਾਰੀਆਂ ਮੰਗਾਂ 'ਤੇ ਸਹਿਮਤੀ ਜਤਾਈ ਹੈ ਤੇ ਬਾਕੀ ਦੀ ਮੀਟਿੰਗ ਭਲਕੇ ਮੰਤਰੀ ਕੁਲਦੀਪ ਧਾਲੀਵਾਲ ਨਾਲ ਹੋਵੇਗੀ ਜਿਸ ਵਿਚ ਸਭ ਕੁੱਝ ਵਿਸਥਾਰ ਨਾਲ ਦੱਸਿਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਸਰਕਾਰ ਨੇ ਉਹਨਾਂ ਨੂੰ ਇਹ ਭਰੋਸਾ ਦਿੱਤਾ ਹੈ ਕਿ ਇਕ ਮਹੀਨੇ ਦੇ ਅੰਦਰ ਫੈਕਟਰੀ ਦੀ ਜਾਂਚ ਕਰਵਾਈ ਜਾਵੇਗੀ ਤੇ ਜੇਕਰ ਫੈਕਟਰੀ ਕਰ ਕੇ ਕੋਈ ਨੁਕਸਾਨ ਹੁੰਦਾ ਹੋਇਆ ਤਾਂ ਇਹ ਮੁੰਕਮਲ ਬੰਦ ਕਰਵਾਈ ਜਾਵੇਗੀ। 

ਪ੍ਰਦਰਸ਼ਨਕਾਰੀਆਂ ਨੇ ਜਨਤਕ ਸੁਣਵਾਈ ਦੀ ਮੰਗ ਕੀਤੀ ਸੀ ਜਿਸ ਨੂੰ ਕਿ ਮੁੱਖ ਮੰਤਰੀ ਨੇ ਮੰਨ ਲਿਆ ਹੈ। ਹੁਣ ਅਜੇ ਇਹ ਫੈ਼ਸਲਾ ਕੱਲ੍ਹ ਮੰਤਰੀ ਕੁਲਦੀਪ ਧਾਲੀਵਾਲ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਧੜਨਾ ਚੁੱਕਿਆ ਜਾਂਦਾ ਹੈ ਕਿ ਨਹੀਂ।