ਰਾਜਾ ਵੜਿੰਗ ਸਮੇਤ ਕਾਂਗਰਸੀ ਲੀਡਰਸ਼ਿਪ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ।
Raja Waring met jagjit singh dallewal News
Raja Waring met jagjit singh dallewal News: ਖਨੌਰੀ ਸਰਹੱਦ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਵਿਚ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਕੀਰਤ ਸਿੰਘ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ ਪਹੁੰਚੇ ਹਨ।
ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਕਾਮਨਾ ਕੀਤੀ।
ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕਰਦੇ ਹਨ।