ਆਨਲਾਈਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ : ਅਮਨ ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਅਕਾਲੀ ਸਰਕਾਰ ਸਮੇਂ ਪੰਜਾਬ ’ਚ ਬੀਜੇ ਗਏ ਗੈਂਗਸਟਰਵਾਦ ਅਤੇ ਨਸ਼ੇ ਰੂਪੀ ਕੰਡੇ

Punjab is the first state in the country to provide all facilities online: Aman Arora

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਆਨਲਾਈਨ ਸਹੂਲਤਾਂ ਸਬੰਧੀ ਜਾਣਕਾਰੀ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਕਰਾਰ ਵੱਲੋਂ 500 ਤੋਂ ਵੱਧ ਸੇਵਾਵਾਂ ਲੋਕਾਂ ਨੂੰ ਘਰ ਬੈਠੇ ਅਤੇ ਆਨਲਾਈਨ ਦਿੱਤੀਆਂ ਜਾ ਰਹੀਆਂ ਹਨ। ਅਸੀਂ ਇਨ੍ਹਾਂ ਸੇਵਾਵਾਂ ਦਾ ਲਗਾਤਾਰ ਰੀਵਿਊ ਕਰਦੇ ਰਹਿੰਦੇ ਹਾਂ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਬੰਧਤ ਅਸੀਂ ਸਰਪੰਚ, ਬੀਡੀਓ, ਪੰਚਾਇਤ ਸੈਕਟਰੀ, ਮਿਊਂਸੀਪਲ ਕਾਰਪੋਰੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਨੂੰ ਆਨਲਾਈਨ ਕੀਤਾ ਹੈ ਤਾਂ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਸਾਰੀਆਂ ਆਨਲਾਈਨ ਸਹੂਲਤਾਂ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਇਸ ਲਈ ਪੰਜਾਬ ਸਰਕਾਰ ਨੂੰ ਖਿਤਾਬ ਵੀ ਮਿਲ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਸੀ ਜਿਸ ਦੇ ਤਹਿਤ ਲੋਕਾਂ ਨੂੰ ਘਰ ਬੈਠੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਮੋਹਾਲੀ ਦੇ ਸੋਹਾਣਾ ਸਾਹਿਬ ਵਿਖੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ’ਤੇ ਬੋਲਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਪੰਜਾਬ ਅੰਦਰ ਗੈਂਗਸਟਰਾਂ ਤੇ ਨਸ਼ੇ ਦੇ ਕੰਡੇ ਬੀਜੇ ਗਏ। ਇਹ ਵਰਤਾਰਾ ਕਾਂਗਰਸ ਪਾਰਟੀ ਦੇ ਕਾਰਜਕਾਲ ਸਮੇਂ ਵੀ ਪੰਜਾਬ ਵਿਚ ਇਸੇ ਤਰ੍ਹਾਂ ਜਾਰੀ ਰਿਹਾ। ਗੈਂਗਸਟਰ ਤੇ ਨਸ਼ਾ ਹੁਣ ਪੰਜਾਬ ਅੰਦਰ ਕੈਂਸਰ ਵਾਂਗ ਫੈਲ ਚੁੱਕਿਆ ਹੈ ਅਤੇ ਅਜਿਹੇ ਕੈਂਸਰ ਨੂੰ ਡਿਸਪਰਿਨ ਨਾਲ ਠੀਕ ਨਹੀਂ ਕੀਤਾ ਜਾ ਸਕਦਾ। ਕਈ ਚੀਜ਼ਾਂ ਨੂੰ ਠੀਕ ਕਰਨ ’ਤੇ ਸਮਾਂ ਲਗਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਵਿਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਵਿੱਢੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਖਾਤਮਾ ਕਰਕੇ ਰਹੇਗੀ।