ਰਾਣਾ ਬਲਾਚੌਰੀਆ ਕਤਲਕਾਂਡ ਮਾਮਲੇ 'ਤੇ ਮੁਹਾਲੀ SSP ਨੇ ਕੀਤੇ ਵੱਡੇ ਖੁਲਾਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

''ਰਾਣਾ ਦਾ ਜੱਗੂ ਭਗਵਾਨਪੁਰੀਆ ਨਾਲ ਲਿੰਕ ਦੱਸਿਆ ਜਾ ਰਿਹਾ''

Rana Balachauria murder case Mohali SSP's statement

ਕਬੱਡੀ ਪ੍ਰਮੋਟਰ ਰਾਣਾ ਬਲਚੌਰੀਆ ਦੇ ਕਤਲ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਤਲ ਕਰਨ ਲਈ ਤਿੰਨ ਸ਼ੂਟਰ ਆਏ ਸਨ ਤੇ ਪੁਲਿਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਮੁਲਜ਼ਮਾਂ ਦੀ ਪਛਾਣ ਆਦਿੱਤਿਆ ਕਪੂਰ ਤੇ ਕਰਨ ਪਾਠਕ ਵਜੋਂ ਹੋਈ ਹੈ।

 

ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਆਦਿੱਤਿਆ ਕਪੂਰ ਖ਼ਿਲਾਫ਼ 13 ਮਾਮਲੇ ਜਦਕਿ ਕਰਨ ਪਾਠਕ 'ਤੇ 2 ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਕੇਸ 'ਚ ਡੋਨੀ ਬੱਲ ਤੇ ਜੱਗੂ ਭਗਵਾਨਪੁਰੀਆ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਕਤਲ ਕੇਸ 'ਚ ਰਾਣਾ ਬਲਾਚੌਰੀਆਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗਨਪ੍ਰੀਤ ਦਾ ਵੀ ਘਟਨਾ ਨਾਲ ਕੋਈ ਲੈਣਾ ਦੇਣ ਨਹੀਂ ਹੈ।

ਦੱਸ ਦੇਈਏ ਕਿ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਸ਼ਗਨਪ੍ਰੀਤ ਆਸਟਰੇਲੀਆ ਫਰਾਰ ਹੋ ਗਿਆ ਸੀ। ਮੁਹਾਲੀ ਐਸਐਸਪੀ ਨੇ ਦੱਸਿਆ ਕਿ ਮਨਕੀਰਤ ਔਲਖ ਸ਼ੂਟਰਾਂ ਦੇ ਨਿਸ਼ਾਨੇ 'ਤੇ ਨਹੀਂ ਸੀ। ਸ਼ੂਟਰ ਰਾਣਾ ਬਲਾਚੌਰੀਆ ਦਾ ਹੀ ਕਤਲ ਕਰਨ ਆਏ ਸਨ ਤੇ ਕਤਲ ਕਰਕੇ ਫਰਾਰ ਹੋ ਗਏ। ਪੁਲਿਸ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।