ਜ਼ਮਾਨਤ ਦੇ ਬਾਵਜੂਦ ਜੇਲ੍ਹ ’ਚੋਂ ਬਾਹਰ ਨਹੀਂ ਆ ਸਕੇਗਾ ਜੱਗੀ ਜੌਹਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬ੍ਰਿਟ੍ਰਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਫ਼ਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜੱਗੀ ਜੌਹਲ ਅਤੇ ਤਲਜੀਤ ਸਿੰਘ..

Jaggi Johal

ਚੰਡੀਗੜ੍ਹ : ਬ੍ਰਿਟ੍ਰਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅਤੇ ਉਸਦੇ ਸਾਥੀ ਤਲਜੀਤ ਸਿੰਘ ਨੂੰ ਫ਼ਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜੱਗੀ ਜੌਹਲ ਅਤੇ ਤਲਜੀਤ ਸਿੰਘ ਖ਼ਿਲਾਫ਼ ਥਾਣਾ ਬਾਜਾਖਾਨਾ ’ਚ ਅੱਤਵਾਦੀ ਗਤੀਵੀਦੀਆਂ ਲਈ ਫੰਡਿੰਗ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹਨਾਂ ਉਪਰ ਹਿੰਦੂ ਨੇਤਾਵਾਂ ਦੇ ਕਤਲ ਮਾਮਲੇ ‘ਚ ਸ਼ਾਮਿਲ ਹੋਣ ਦਾ ਸ਼ੱਕ ਹੈ ਇਸ ਮਾਮਲੇ ‘ਚ ਸਟੇਟ ਸਪੈਸ਼ਲ ਸੈਲ ਵੱਲੋਂ 90 ਦਿਨਾਂ ਦੇ ਅੰਦਰ ਜਾਂਚ ਪੂਰੀ ਨਾ ਹੋਣ ਕਰਕੇ ਫ਼ਰੀਦਕੋਟ ਅਦਾਲਤ ਨੇ ਜੱਗੀ ਜੌਹਲ ਅਤੇ ਤਲਜੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਪਰ ਜੱਗੀ ਜੌਹਲ ਇਸ ਜ਼ਮਾਨਤ ਦੇ ਬਾਵਜੂਦ ਵੀ ਜੇਲ੍ਹ ’ਚੋਂ ਬਾਹਰ ਨਹੀਂ ਆ ਸਕੇਗਾ, ਕਿਉਂਕਿ ਉਸ ਵਿਰੁੱਧ ਲੁਧਿਆਣਾ ਤੇ ਮੋਗਾ ’ਚ ਵੀ ਮਾਮਲੇ ਦਰਜ ਹਨ। ਜ਼ਿਕਰਯੋਗ ਹੈ ਕਿ ਜੱਗੀ ਜੌਹਲ ਦੀ ਗ੍ਰਿਫਤਾਰੀ ਤੋਂ ਬਾਅਦ ਵਿਦੇਸ਼ ਬੈਠੇ ਸਿੱਖਾਂ ’ਚ ਭਾਰੀ ਰੋਸ ਪਾਇਆ ਗਿਆ ਸੀ ਪਰ ਭਾਰਤ ਹਕੂਮਤ ਨੇ ਨਿਰਪੱਖ ਜਾਂਚ ਕਰਨ ਤੋਂ ਬਾਅਦ ਹੀ ਜੌਹਲ ਨੂੰ ਅਜ਼ਾਦ ਕਰਨ ਦੀ ਤਕਰੀਰ ਦਿੱਤੀ ਸੀ।