ਰਾਮ ਰਹੀਮ ਨੂੰ ਅੱਜ ਹੋਵੇਗੀ ਸਜ਼ਾ, ਪੰਜਾਬ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੰਜਾਬ ਵਿਚ ਸੁਰੱਖਿਆ...

Ram Rahim

ਚੰਡੀਗੜ੍ਹ : ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅੱਜ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੰਜਾਬ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਨਾਲ ਲੱਗਦੀ ਸਰਹੱਦ ਉਤੇ ਪੰਜਾਬ ਪੁਲਿਸ ਨੇ ਨਾਕਾਬੰਦੀ ਕਰ ਦਿਤੀ ਹੈ। ਚੰਡੀਗੜ੍ਹ ਵਿਚ ਵੀ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ ਗਏ ਹਨ। ਚੰਡੀਗੜ੍ਹ-ਪੰਚਕੂਲਾ ਸਰਹੱਦ ਉਤੇ ਵੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

ਮਾਨਸਾ ਦੇ ਐਸਐਸਪੀ ਮਨਧੀਰ ਸਿੰਘ ਨੇ ਕਿਹਾ ਕਿ ਡੇਰਾ ਮੁੱਖੀ ਉਤੇ ਆਉਣ ਵਾਲੇ ਫ਼ੈਸਲੇ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਦੇ ਨਾਲ ਲੱਗਦੀ ਸਰਹੱਦ ਉਤੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਲਰਾਮ ਪਾਟਿਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧ ਵਿਚ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿਚ ਵੱਖ-ਵੱਖ ਚੁਰਾਹਿਆਂ, ਸ਼ਾਪਿੰਗਸ ਮਾਲ, ਧਾਰਮਿਕ ਅਤੇ ਸਰਵਜਨਿਕ ਸਥਾਨਾਂ ਅਤੇ ਡੇਰਿਆਂ ਦੀ ਸੁਰੱਖਿਆ ਵਿਚ ਕਰੀਬ 1500 ਜਵਾਨਾਂ ਤੈਨਾਤ ਕੀਤੇ ਗਏ ਹਨ।

ਫਿਰੋਜ਼ਪੁਰ ਦੇ ਐਸਪੀ (ਡੀ) ਬਲਜੀਤ ਸਿੰਘ ਨੇ ਦੱਸਿਆ ਕਿ ਫ਼ੈਸਲੇ ਦੇ ਦੌਰਾਨ ਜ਼ਿਲ੍ਹੇ ਭਰ ਵਿਚ ਜਿੱਥੇ ਵੀ ਡੇਰਾ ਪ੍ਰੇਮੀਆਂ ਦਾ ਗੜ੍ਹ ਹੈ ਉੱਥੇ ਪੁਲਿਸ ਬਲ ਦੀ ਨਿਯੁਕਤੀ ਕੀਤੀ ਗਈ ਹੈ। ਕਮਾਂਡੋ ਸਮੇਤ ਪੁਲਿਸ ਦੇ ਵੱਖ-ਵੱਖ ਦਸਤੇ ਗਸ਼ਤ ਉਤੇ ਰਹੇ ਹਨ। ਗੁਰੂਹਰਸਹਾਏ ਵਿਚ ਡੇਰਾ ਪ੍ਰੇਮੀਆਂ ਦੀ ਗਿਣਤੀ ਜ਼ਿਲ੍ਹੇ ਭਰ ਵਿਚ ਜ਼ਿਆਦਾ ਦੱਸੀ ਜਾਂਦੀ ਹੈ ਅਤੇ ਉੱਥੇ ਪੁਲਿਸ ਦੀ ਖਾਸ ਨਜ਼ਰ ਹੈ।