ਪੰਜਾਬ ਸਰਕਾਰ ਕਰਾਏਗੀ ਡਾ. ਦਲੀਪ ਕੌਰ ਟਿਵਾਣਾ ਦਾ ਇਲਾਜ਼

ਏਜੰਸੀ

ਖ਼ਬਰਾਂ, ਪੰਜਾਬ

'ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ'

File

ਮੁਹਾਲੀ- ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਹੁਣ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ। ਡਾ. ਦਲੀਪ ਕੌਰ ਟਿਵਾਣਾ ਦਾ ਇਲਾਜ਼ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਚਲ ਰਿਹਾ ਹੈ। 

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਹ ਐਲਾਨ ਉਦੋਂ ਕੀਤਾ ਜਦੋਂ ਉਹ ਮੈਕਸ ਹਸਪਤਾਲ ਵਿੱਚ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ- ਚਾਲ ਪੁੱਛਣ ਗਏ ਸੀ। ਉਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। 

ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਭੇਜਿਆ ਹੈ। 

ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ। ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।