ਢÄਡਸਾ ਨੇ ਕਿਸਾਨ ਅੰਦੋਲਨ ਹਮਾਇਤੀਆਂ ਵਿਰੁਧ ਐਨ.ਆਈ.ਏ. ਕਾਰਵਾਈ ਦੀ ਕੀਤੀ ਨਿਖੇਧੀ

ਏਜੰਸੀ

ਖ਼ਬਰਾਂ, ਪੰਜਾਬ

ਢÄਡਸਾ ਨੇ ਕਿਸਾਨ ਅੰਦੋਲਨ ਹਮਾਇਤੀਆਂ ਵਿਰੁਧ ਐਨ.ਆਈ.ਏ. ਕਾਰਵਾਈ ਦੀ ਕੀਤੀ ਨਿਖੇਧੀ

image

ਚੰਡੀਗੜ੍ਹ, 16 ਜਨਵਰੀ (ਸੁਰਜੀਤ ਸਿੰਘ ਸੱਤੀ): ਕੇਂਦਰੀ ਜਾਂਚ ਏਜੰਸੀ (ਐਨਆਈਏ) ਵਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਗਏ ਕਾਨੂੰਨੀ ਨੋਟਿਸਾਂ ’ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੇ ਤਿੱਖਾ ਪ੍ਰਤੀ¬ਕ੍ਰਮ ਦਿੰਦਿਆਂ ਸਖ਼ਤ ਲਫ਼ਜਾਂ ’ਚ ਨਿੰਦਾ ਕੀਤੀ ਹੈ। ਪਾਰਟੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢÄਡਸਾ ਨੇ ਐਨਆਈਏ ਦੇ ਪੀੜਤ ਕਿਸਾਨ ਅੰਦੋਲਨਕਾਰੀਆਂ ਨੂੰ ਕਾਨੂੰਨੀ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀ ਦਾ ਕਿਸਾਨ ਘੋਲ ਦੇ ਮਦਦਗਾਰਾਂ ਵਿਰੁਦ ਘੇਰਾਬੰਦੀ ਕਰਨਾ ਕੇਂਦਰ ਸਰਕਾਰ ਦਾ ਕਿਸਾਨਾਂ ਵਿਰੁਧ ਨਵਾਂ ਪੈਂਤੜਾ ਹੈ ਜਿਸ ਨੂੰ ਕਦੇ ਵੀ ਸਫ਼ਲ ਨਹÄ ਹੋਣ ਦਿਤਾ ਜਾਵੇਗਾ। 
ਸ. ਢÄਡਸਾ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਵਲੋਂ ਲੁਧਿਆਣਾ ਅਤੇ ਪਟਿਆਲਾ ਦੇ ਤਿੰਨ ਟਰਾਂਸਪੋਰਟਰਾਂ, ਇਕ ਪੱਤਰਕਾਰ ਤੇ ਜਲੰਧਰ ਦੇ ਇਕ ਪ੍ਰੋਫ਼ੈਸਰ ਤੋਂ ਇਲਾਵਾ ਹੋਰ ਕਿਸਾਨ ਹਮਾਇਤੀਆਂ ਨੂੰ ਤਲਬ ਕੀਤਾ ਗਿਆ ਹੈ, ਜਦੋਂਕਿ ਇਨ੍ਹਾਂ ਨੇ ਕੋਈ ਵੀ ਗ਼ੈਰ ਕਾਨੂੰਨੀ ਕੰਮ ਨਹÄ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੇ  ਇਸ਼ਾਰਿਆਂ ’ਤੇ ਏਜੰਸੀ ਨੇ ਕਿਸਾਨ ਅੰਦੋਲਨ ਦੇ ਮਦਦਗਾਰਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕਰਦਿਆਂ ਕਿਸਾਨ ਅੰਦੋਲਨ ਦੇ ਹਮਾਇਤੀ ਪੰਜਾਬ ਦੇ ਕਈ ਆੜ੍ਹਤੀਆਂ ਨੂੰ ਨੋਟਿਸ ਭੇਜੇ ਸੀ ਅਤੇ ਛਾਪੇਮਾਰੀ ਵੀ ਕੀਤੀ ਗਈ ਸੀ। 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਲੋਕਤੰਤਰੀ ਪ੍ਰਣਾਲੀ ’ਤੇ ਸੱਟ ਮਾਰਨ ਵਾਲਾ ਹੈ। ਸ. ਢÄਡਸਾ ਨੇ ਕਿਹਾ ਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ ਤੇ ਕਈਆਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ ਤੇ ਕੇਂਦਰ ਸਰਕਾਰ ਅਜਿਹੇ ਵਿਚ ਸੌੜੀ ਰਾਜਨੀਤੀ ਕਰ ਰਹੀ ਹੈ, ਜਿਹੜਾ ਕਿ ਕਾਫ਼ੀ ਮੰਦਭਾਗਾ ਹੈ। ਉਨ੍ਹਾਂ ਕੇਂਦਰ ਨੂੰ ਕਿਸਾਨੀ ਸੰਘਰਸ਼ ਦੇ ਮਦਦਗਾਰਾਂ ਨੂੰ ਝੂਠੇ ਮਾਮਲਿਆਂ ਵਿਚ ਉਲਝਾਉਣ ਦੀ ਬੇਬੁਨਿਆਦ ਕਾਰਵਾਈ ਬੰਦ ਕਰਨ ਲਈ ਕਿਹਾ ਹੈ।