9ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ ਕਿਸਾਨ ਲੀਡਰਾਂ ਨੂੰ ਡਰਾ ਰਹੀਆਂ ਕੇਂਦਰੀ ਏਜੰਸੀਆਂ:ਸੁਖਬੀਰ ਬਾਦਲ
9 ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ, ਇਹ ਬਹੁਤ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਸਰਕਾਰ ਸਿਰਫ ਕਿਸਾਨਾਂ ਨੂੰ ਥਕਾਣ ਦੀ ਕੋਸ਼ਿਸ਼ ਕਰ ਰਹੀ ਹੈ। ”
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਵਿੱਢੇ ਅਂਦੌਲਨ ਦੌਰਾਨ ਐਨਆਈਏ ਵੱਲੋਂ ਦਰਜਨ ਦੇ ਕਰੀਬ ਲੋਕਾਂ ਨੂੰ ਸੰਮਨ ਭੇਜੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਸਣੇ 40 ਲੋਕਾਂ ਸੰਮਨ ਜਾਰੀ ਕਰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ।
ਅਜਿਹੇ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਕਿ ਕੇਂਦਰੀ ਏਜੰਸੀ ਐਨਆਈਏ ਰਾਹੀਂ ਨੋਟਿਸ ਭੇਜ ਕੇ ਕਿਸਾਨ ਲੀਡਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਸਾਨ ਦੇਸ਼ ਵਿਰੋਧੀ ਨਹੀਂ ਹਨ। ਸੁਖਬੀਰ ਬਾਦਲ ਨੇ ਕਿਹਾ ਐਨਆਈਏ ਵੱਲੋਂ ਨੋਟਿਸ ਭੇਜੇ ਜਾਣ ਤੇ ਅਕਾਲੀ ਦਲ ਇਸ ਦੀ ਨਿਖੇਧੀ ਕਰਦਾ ਹੈ।
ਸੁਖਬੀਰ ਬਾਦਲ ਦਾ ਟਵੀਟ
ਸੁਖਬੀਰ ਬਾਦਲ ਨੇ ਟਵੀਟ ਕੀਤਾ, “ਐਨਆਈਏ ਅਤੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੁਆਰਾ ਪੁੱਛਗਿੱਛ ਲਈ ਕਿਸਾਨ ਅੰਦੋਲਨ ਦੇ ਕਿਸਾਨ ਨੇਤਾਵਾਂ ਅਤੇ ਸਮਰਥਕਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਧਮਕਾਉਣ ਦੇ ਕੇਂਦਰ ਦੇ ਯਤਨਾਂ ਦੀ ਸਖਤ ਨਿੰਦਾ ਕੀਤੀ ਗਈ। ਉਹ ਦੇਸ਼ ਦਰੋਹੀ ਨਹੀਂ ਹਨ। 9 ਵੀਂ ਵਾਰਤਾ ਫੇਲ੍ਹ ਹੋਣ ਤੋਂ ਬਾਅਦ, ਇਹ ਬਹੁਤ ਸਪੱਸ਼ਟ ਹੋ ਗਿਆ ਹੈ ਕਿ ਭਾਰਤ ਸਰਕਾਰ ਸਿਰਫ ਕਿਸਾਨਾਂ ਨੂੰ ਥਕਾਣ ਦੀ ਕੋਸ਼ਿਸ਼ ਕਰ ਰਹੀ ਹੈ। ”
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਅਦਾਕਾਰ ਦੀਪ ਸਿੱਧੂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਸਨ ਅਤੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਉਸਨੂੰ ਵੀ ਨਵੀਂ ਦਿੱਲੀ ਵਿੱਚ ਅੱਤਵਾਦ ਰੋਕੂ ਏਜੰਸੀ ਦੇ ਦਫ਼ਤਰ ਵਿੱਚ ਬੁਲਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੂੰ ਸੰਮਨ ਭੇਜਿਆ ਗਿਆ ਹੈ, ਉਨ੍ਹਾਂ ਵਿੱਚ ਗੈਰ ਮੁਨਾਫਾ ਖਾਲਸਾ ਏਡ ਦੇ ਅਧਿਕਾਰੀ ਸ਼ਾਮਲ ਸਨ।