ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਦਿੱਲੀ ਦੀਆਂ ਸੜਕਾਂ 'ਤੇ ਦੌੜਨਗੀਆਂ ਬਿਜਲੀ ਨਾਲ ਚੱਲਣ ਵਾਲੀਆਂ ਬੱਸਾਂ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਆਈ.ਪੀ. ਡਿਪੂ ਤੋਂ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਦਿੱਲੀ ਦੀਆਂ ਸੜਕਾਂ ’ਤੇ ਅੱਜ ਤੋਂ ਪਹਿਲੀ ਇਲੈਕਟ੍ਰਿਕ ਬੱਸ ਚਲਣੀ ਸ਼ੁਰੂ ਹੋ ਗਈ ਹੈ।
ਕੇਜਰੀਵਾਲ ਨੇ ਕਿਹਾ ਕਿ ਅੱਜ ਦਿੱਲੀ ਦੀ ਪਹਿਲੀ ਇਲੈਕਟ੍ਰਿਕ ਬੱਸ ਸੜਕ ’ਤੇ ਉਤਰੀ ਹੈ। ਅੱਜ ਦਾ ਦਿਨ ਕਈ ਮਾਇਨਿਆਂ ’ਚ ਬਹੁਤ ਮਹੱਤਵਪੂਰਨ ਹੈ। ਸਭ ਤੋਂ ਪਹਿਲਾਂ ਦਿੱਲੀ ’ਚ ਟ੍ਰਾਂਸਪੋਰਟ ਦੇ ਖੇਤਰ ’ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਬਿਜਲੀ ਨਾਲ ਚੱਲਣ ਵਾਲੀ ਪਹਿਲੀ ਬੱਸ ਸੜਕ ’ਤੇ ਉਤਰੀ ਹੈ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਆਉਣ ਵਾਲੇ ਸਾਲਾਂ ’ਚ ਜਿਵੇਂ-ਜਿਵੇਂ ਪੁਰਾਣੀਆਂ ਬੱਸਾਂ ਹਟਦੀਆਂ ਜਾਣਗੀਆਂ, ਤਿਵੇਂ-ਤਿਵੇਂ ਇਲੈਕਟ੍ਰਿਕ ਬੱਸਾਂ ਦਿੱਲੀ ਦੀਆਂ ਸੜਕਾਂ ’ਤੇ ਆਉਂਦੀਆਂ ਜਾਣਗੀਆਂ। ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਦਿਸ਼ਾ ’ਚ ਇਹ ਬਹੁਤ ਹੀ ਮਹੱਤਵਪੂਰਨ ਕਦਮ ਹੈ। ਇਸ ਬੱਸ ਦੇ ਚੱਲਣ ਦੌਰਾਨ ਆਵਾਜ਼ ਨਹੀਂ ਆਉਂਦੀ ਅਤੇ ਇਸ ਬੱਸ ’ਚੋਂ ਬਿਲਕੁਲ ਵੀ ਧੂੰਆਂ ਨਹੀਂ ਨਿਕਲਦਾ।