ਇਕ ਦਿਨ ਪਹਿਲਾਂ BJP ’ਚ ਸ਼ਾਮਲ ਹੋਏ ਭਗਵੰਤਪਾਲ ਸੱਚਰ ਨੇ ਕੀਤੀ ਘਰ ਵਾਪਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟਿਕਟ ਨਾ ਮਿਲਣ ਕਰਕੇ ਸਨ ਨਾਰਾਜ਼

Bhagwant Pal Sachar

 

ਅੰਮ੍ਰਿਤਸਰ : ਪੰਜਾਬ ਵਿਚ ਚੋਣਾਂ ਦਾ ਅਖਾੜਾ ਦਿਨੋ ਦਿਨ ਭਖਦਾ ਹੀ ਜਾ ਰਿਹਾ ਹੈ। ਜਿੱਥੇ ਪਾਰਟੀਆਂ ਇਕ ਦੂਜੇ ਦੇ ਆਗੂ ਖਿੱਚਣ ਲੱਗੀਆਂ ਹਨ, ਉੱਥੇ ਹੀ ਪੰਜਾਬ ਦੀ ਕਾਂਗਰਸ ਪਾਰਟੀ ਆਪਣੇ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਵਿਚ ਲੱਗੀ ਹੋਈ ਹੈ।

ਇਸ ਤਰ੍ਹਾਂ ਦਾ ਹੀ ਕੁਝ ਅੱਜ ਕਾਂਗਰਸ ਦੇ ਅੰਮ੍ਰਿਤਸਰ ਤੋਂ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਹੋਇਆ। ਸੱਚਰ ਦੀ ਭਾਜਪਾ ਵਿਚ ਸ਼ਾਮਲ ਹੋਣ ਦੀ ਖ਼ਬਰ ਸੁਣਦਿਆਂ ਹੀ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ, ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਭਗਵੰਤਪਾਲ ਸਿੰਘ ਸੱਚਰ ਨੂੰ ਮਨਾਇਆ ਗਿਆ ਤੇ ਉਹਨਾਂ ਦਾ ਕਾਂਗਰਸ ਵਿਚ ਘਰ ਵਾਪਸੀ ਕਰਵਾਈ ਗਈ। ਦੱਸ ਦੇਈਏ ਕਿ ਕੱਲ੍ਹ ਹੀ ਸੱਚਰ ਭਾਜਪਾ ਵਿਚ ਸ਼ਾਮਲ ਹੋਏ ਸਨ।