Big Breaking: ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ’ਚੋਂ ਮਿਲਿਆ ਹੈਂਡ ਗ੍ਰਨੇਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਕੇ 'ਚ ਫੈਲੀ ਸਨਸਨੀ

Photo

 

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਮੁੱਠਿਆਂ ਵਾਲੀ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪੁਲਿਸ ਨੂੰ ਇਕ ਹੈਂਡ ਗ੍ਰਨੇਡ ਮਿਲਿਆ। ਹੈਂਡ ਗ੍ਰਨੇਡ ਮਿਲਣ  ਤੋਂ ਬਾਅਦ ਇਲਾਕੇ ਦੇ ਲੋਕ ਸਹਿਮ ਗਏ ਹਨ। ਇਸ ਘਟਨਾ ਦੀ ਸੂਚਨਾ ਫ਼ਾਜ਼ਿਲਕਾ ਪੁਲਿਸ ਨੂੰ ਦਿੱਤੀ ਗਈ।  ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਿੰਦਾ ਹੈਂਡ ਗ੍ਰਨੇਡ ਨੂੰ ਆਪਣੇ ਕਬਜ਼ੇ ’ਚ ਲੈ ਕੇ ਸੁਰੱਖਿਅਤ ਥਾਂ ’ਤੇ ਰਖਵਾ ਦਿੱਤਾ। 

ਜਾਣਕਾਰੀ ਅਨੁਸਾਰ ਹੈਂਡ ਗ੍ਰਨੇਡ ਨੂੰ ਨਸ਼ਟ ਕਰਨ ਵਾਲੀ ਟੀਮ ਨੂੰ ਇਸ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ, ਜਿਨ੍ਹਾਂ ਦੀ ਮਦਦ ਨਾਲ ਜਲਦ ਇਸ ਜ਼ਿੰਦਾ ਬੰਬ ਨੂੰ ਨਸ਼ਟ ਕਰ ਦਿੱਤਾ ਜਾਵੇਗਾ। 

 

ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਪੁਲਿਸ ਵਲੋਂ ਹਰੇਕ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਸਰਚ ਆਪ੍ਰੇਸ਼ਨ ਦੌਰਾਨ ਹੀ ਇਹ ਹੈਂਡ ਗਰਨੇਡ ਬਰਾਮਦ ਹੋਇਆ ਹੈ। ਫਿਲਹਾਲ ਇਸ ਨੂੰ ਸੁਰੱਖਿਅਤ ਥਾਂ ਤੇ ਰੱਖ ਦਿੱਤਾ ਗਿਆ ਹੈ।