ਕਾਂਗਰਸ ਨੂੰ ਵੱਡਾ ਝਟਕਾ, ਸਰਵਣ ਸਿੰਘ ਫਿਲੌਰ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਯੁਕਤ ਅਕਾਲੀ ਦਲ ‘ਚ ਹੋਏ ਸ਼ਾਮਲ

Sarwan Singh Phillaur

 

 ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਉਮੀਦਵਾਰਾਂ ਦੀ ਸੂਚੀ ਦੇ ਐਲਾਨ ਤੋਂ ਬਾਅਦ ਇੱਕ ਤੋਂ ਬਾਅਦ ਇਕ ਝਟਕੇ ਲੱਗ ਰਹੇ ਹਨ। ਇਸੇ ਵਿਚਾਲੇ ਸੋਮਵਾਰ ਨੂੰ ਇੱਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਿੱਥੇ ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸੰਯੁਕਤ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਦੇ ਨਾਲ-ਨਾਲ ਕਈ ਵਾਰ ਵਿਧਾਇਕ ਵਜੋਂ ਵੀ ਵਿਚਰੇ ਹਨ, ਜਿਸ ਕਾਰਨ ਇਹ ਕਾਂਗਰਸ ਲਈ ਬਹੁਤ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

 

 

ਸਰਵਣ ਸਿੰਘ ਪਹਿਲਾਂ ਅਕਾਲੀ ਦਲ ਦਾ ਵੀ ਰਹਿ ਹਿੱਸਾ ਰਹਿ ਚੁੱਕੇ ਹਨ। ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਫਿਲੌਰ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਟਿਕਟ ਨਾ ਮਿਲਣ ਮਗਰੋਂ ਕਾਂਗਰਸ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

 

 

ਦਮਨਵੀਰ ਦੀ ਨਜ਼ਰ ਫਿਲੌਰ ਰਾਖਵੇਂ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਸੀ ਅਤੇ ਉਹ ਇਲਾਕੇ 'ਚ ਸਰਗਰਮ ਸਨ,ਪਰ ਪਾਰਟੀ ਨੇ 2017 ਦੀਆਂ ਚੋਣਾਂ ਦੇ ਉਪ ਜੇਤੂ ਰਹੇ ਵਿਕਰਮਜੀਤ ਸਿੰਘ ਚੌਧਰੀ ਨੂੰ ਮੈਦਾਨ 'ਚ ਉਤਾਰਨ ਕਾਰਨ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਚੌਧਰੀ ਪਿਛਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਲਦੇਵ ਸਿੰਘ ਖਹਿਰਾ ਤੋਂ ਹਾਰ ਗਏ ਸਨ।

ਸਰਵਣ ਸਿੰਘ ਫਿਲੌਰ ਅਕਾਲੀ ਦਲ ਤੋਂ 6 ਵਾਰ ਵਿਧਾਇਕ ਰਹਿ ਚੁੱਕੇ ਹਨ। ਸਰਵਣ ਸਿੰਘ ਫਿਲੌਰ 1977, 1980, 1985, 1997, 2007 ਵਿੱਚ ਫਿਲੌਰ ਤੋਂ ਬਣੇ, ਪਰ ਇਸ ਵਾਰ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਦੱਸ ਦੇਈਏ ਕਿ ਟਿਕਟਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਵੱਡੇ ਪੱਧਰ ‘ਤੇ ਬਗਾਵਤ ਹੋ ਰਹੀ ਹੈ। ਇਸ ਤੋਂ ਪਹਿਲਾਂ ਰਾਣਾ ਗੁਰਜੀਤ ਸਿੰਘ ਦੇ ਬੇਟੇ ਇੰਦਰਪ੍ਰਤਾਪ ਸਿੰਘ ਨੇ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ।