ਪੰਜਾਬ, ਹਰਿਆਣਾ, ਰਾਜਸਥਾਨ ’ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਢ, ਮੀਂਹ ਦੀ ਵੀ ਸੰਭਾਵਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

Coldest Day

ਨਵੀਂ ਦਿੱਲੀ : ਦੇਸ਼ ਦੇ ਕਈ ਰਾਜਾਂ ਵਿਚ ਇਨੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸ ਦੌਰਾਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵਖ-ਵਖ ਹਿਸਿਆਂ ਵਿਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।  

ਪੰਜਾਬ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਹੋਰ ਕਈ ਦਿਨਾਂ ਤਕ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਝਲਣੀ ਪੈ ਸਕਦੀ ਹੈ। ਦੂਜੇ ਪਾਸੇ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਾਰਸ਼ ਦੌਰਾਨ ਤਾਪਮਾਨ ਵਧ ਸਕਦਾ ਹੈ।

ਅੰਮ੍ਰਿਤਸਰ ਤੋਂ ਲੈ ਕੇ ਸੂਬੇ ਦੇ ਲਗਪਗ ਸਾਰੇ ਸਥਾਨਾਂ ’ਤੇ ਕੜਾਕੇ ਦੀ ਠੰਡ ਪੈ ਰਹੀ ਹੈ।   ਇੰਨਾ ਹੀ ਨਹੀਂ, ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਦੇ ਨਾਲ-ਨਾਲ ਰਾਜਸਥਾਨ ਦੇ ਕੁੱਝ ਹਿਸਿਆਂ ਵਿਚ ਵੀ ਠੰਢ ਦੇ ਹਾਲਾਤ ਬਣਨ ਦੀ ਸੰਭਾਵਨਾ ਪ੍ਰਗਟਾਈ ਹੈ। ਪਛਮੀ ਚੱਕਰਵਾਤ ਦੇ ਅੰਸ਼ਕ ਪ੍ਰਭਾਵ ਕਾਰਨ ਅੱਜ ਤੋਂ ਆਸਮਾਨ ਵਿਚ ਬੱਦਲ ਛਾਏ ਰਹਿਣਗੇ।