ਗੁਰਨਾਮ ਚੜੂਨੀ ਦਾ ਵੱਡਾ ਐਲਾਨ- ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਲੜਾਂਗੇ ਚੋਣਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਨਾਮ ਸਿੰਘ ਚੜੂਨੀ ਨੇ ਐਲਾਨ ਕੀਤਾ ਹੈ ਕਿ ਉਹ ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ।

Gurnam Singh Charuni


ਚੰਡੀਗੜ੍ਹ: ਸੰਯੁਕਤ ਸੰਘਰਸ਼ ਪਾਰਟੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਐਲਾਨ ਕੀਤਾ ਹੈ ਕਿ ਉਹ ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਕਿਸਾਨ ਆਗੂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹਨਾਂ ਵਲੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਇਸ ਮਕਸਦ ਨਾਲ ਕੀਤੀ ਗਈ ਸੀ ਕਿ ਪੰਜਾਬ ਵਿਚ ਵੋਟਾਂ ਵਾਲਿਆਂ ਦਾ ਰਾਜ ਹੋਣਾ ਚਾਹੀਦਾ ਹੈ, ਕੰਪਨੀਆਂ ਦੇ ਦਲਾਲਾਂ ਦਾ ਰਾਜ ਨਹੀਂ ਹੋਣਾ ਚਾਹੀਦਾ।

Gurnam Singh Charuni

ਉਹਨਾਂ ਦਾ ਕਹਿਣਾ ਹੈ ਕਿ ਜਦੋਂ ਉਹਨਾਂ ਵਲੋਂ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਉਹਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਿਚੋਂ ਬਾਹਰ ਕੱਢਿਆ ਗਿਆ ਸੀ ਅਤੇ ਪੰਜਾਬ ਦੀਆਂ ਜਥੇਬੰਦੀਆਂ ਨੇ ਉਹਨਾਂ ਦਾ ਵਿਰੋਧ ਵੀ ਕੀਤਾ ਸੀ ਪਰ ਅੱਜ ਉਹਨਾਂ ਨੂੰ ਖੁਸ਼ੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਚੋਣ ਲੜਨ ਦਾ ਫੈਸਲਾ ਕੀਤਾ।

Sanyukt Samaj Morcha

ਗੁਰਨਾਮ ਚੜੂਨੀ ਨੇ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਅਸੀਂ ਇਕੱਠੇ ਹੋ ਕੇ ਲੜੀਏ, ਇਸ ਲਈ ਅਸੀਂ ਲਗਾਤਾਰ ਸੰਯੁਕਤ ਸਮਾਜ ਮੋਰਚਾ ਨਾਲ ਸੰਪਰਕ ਜਾਰੀ ਰੱਖਿਆ ਪਰ ਉਹਨਾਂ ਨੂੰ ਬਣਦਾ ਹੱਕ ਨਹੀਂ ਮਿਲਿਆ। ਅਸੀਂ ਲੋਕਾਂ ਲਈ ਚੋਣਾਂ ਲੜ ਰਹੇ ਹਾਂ ਅਤੇ ਉਹਨਾਂ ਲਈ ਕੁਝ ਵੀ ਕਰ ਸਕਦੇ ਹਾਂ। ਸਾਡੇ ਹਿੱਸੇ ਸਿਰਫ 10 ਸੀਟਾਂ ਆਈਆਂ ਹਨ ਪਰ ਅਸੀਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ 10 ਸੀਟਾਂ ਉੱਤੇ ਹੀ ਲੜਨ ਦਾ ਫੈਸਲਾ ਕੀਤਾ ਹੈ।