ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਜਨਾਲਾ ਦੇ ਪਿੰਡ ਕੋਟਲੀ ਸੱਕਾ ਦਾ ਰਹਿਣ ਵਾਲਾ ਸੀ ਜੋਬਨ ਸਿੰਘ

Joban Singh

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਜਾਣਕਾਰੀ ਅੰਮ੍ਰਿਤਸਰ ਤੋਂ ਹੈ ਜਿਥੇ ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਜੋਬਨ ਸਿੰਘ ਪੁੱਤਰ ਰਤਨ ਸਿੰਘ ਉਮਰ 20 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ਿਆਂ ਦਾ ਆਦੀ ਸੀ। ਜੋਬਨ ਸਿੰਘ ਦੀ ਅੱਜ ਸਵੇਰੇ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ।