ਇਟਲੀ: ਮੌਸਮ ਦੀ ਖ਼ਰਾਬੀ ਕਾਰਨ ਕਾਰ ਨਹਿਰ ’ਚ ਡਿੱਗਣ ਕਾਰਨ ਦੋ ਸਕੇ ਭੈਣ-ਭਰਾ ਸਮੇਤ 3 ਦੀ ਮੌਤ, ਜਾਣੋ ਪੰਜਾਬ ਦੇ ਕਿਹੜੇ ਜ਼ਿਲ੍ਹੇ ਨਾਲ ਸਨ ਸਬੰਧਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਦੋਂ ਕਿ ਕਾਰ ਵਿਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

Italy: Due to bad weather, 3 people including two siblings died due to the car falling into the canal, know which district of Punjab they belonged to

 

ਵੈਰੋਨੇਲਾ-  ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਵੈਰੋਨੇਲਾ ਵਿਖੇ ਖ਼ਰਾਬ ਮੌਸਮ ਦੇ ਚੱਲਦਿਆਂ ਬੀਤੀ ਸ਼ਾਮ ਲਗਭਗ 5:20 'ਤੇ ਇਕ ਕਾਰ ਦੇ ਨਹਿਰ ਵਿਚ ਡਿੱਗ ਜਾਣ ਨਾਲ ਕਾਰ ਵਿਚ ਸਵਾਰ 2 ਭਾਰਤੀ ਮੁੰਡਿਆਂ ਅਤੇ 1 ਭਾਰਤੀ ਕੁੜੀ ਦੀ ਪਾਣੀ ਵਿਚ ਡੁੱਬ ਜਾਣ ਨਾਲ ਮੌਤ ਹੋ ਗਈ ਹੈ।  ਜਦੋਂ ਕਿ ਕਾਰ ਵਿਚ ਸਵਾਰ ਚੌਥੇ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਮ੍ਰਿਤਕਾਂ ਦੀ ਪਛਾਣ ਬਾਬਾ ਬਕਾਲਾ ਸਾਹਿਬ ਨਾਲ ਸਬੰਧਿਤ 2 ਸਕੇ ਭੈਣ-ਭਰਾ ਬਲਪ੍ਰੀਤ ਕੌਰ (20) ਅਤੇ ਅਮ੍ਰਿਤਪਾਲ ਸਿੰਘ (19) ਵਜੋਂ ਹੋਈ ਹੈ, ਜਦੋਂ ਕਿ ਤੀਜੇ ਨੌਜਵਾਨ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜੋ ਕਿ ਜਲੰਧਰ ਨਾਲ ਸਬੰਧਤ ਸੀ।

ਇਸ ਹਾਦਸੇ ਦੀ ਖ਼ਬਰ ਸੁਣਦਿਆਂ ਹੀ ਇਟਾਲੀਅਨ ਸੁਰੱਖਿਆ ਦਸਤਿਆਂ ਨੇ ਮੌਕੇ 'ਤੇ ਪਹੁੰਚ ਕੇ ਮੀਂਹ ਅਤੇ ਹਨੇਰੇ ਦੇ ਬਾਵਜੂਦ ਲਗਾਤਾਰ ਕੋਸ਼ਿਸ਼ ਕਰਦਿਆਂ ਕਰੇਨਾਂ ਦੀ ਮਦਦ ਦੇ ਨਾਲ ਪਾਣੀ ਵਿੱਚ ਡੁੱਬੀ ਕਾਰ ਨੂੰ ਤੁਰੰਤ ਬਾਹਰ ਕੱਢਿਆ ਪ੍ਰੰਤੂ ਉਦੋਂ ਤੱਕ ਇਹ ਤਿੰਨੇ ਆਪਣੀ ਜਾਨ ਗੁਆ ਚੁੱਕੇ ਸਨ। ਜਦੋਂ ਕਿ ਕਾਰ ਵਿਚ ਸਵਾਰ ਚੌਥੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਇੱਥੋਂ ਦੇ ਨੇੜਲੇ ਸ਼ਹਿਰ ਸਨਬੋਨੀਫਾਚੋ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਚਾਰੇ ਨੌਜਵਾਨ ਵੈਰੋਨਾ ਨੇੜਲੇ ਸ਼ਹਿਰ ਮੌਤੀਫੋਰਤੇ ਦੇ ਰਹਿਣ ਵਾਲੇ ਸਨ। ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।