Ludhiana News: ਲੁਧਿਆਣਾ 'ਚ ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਪਤੀ-ਪਤਨੀ ਤੇ 4 ਬੱਚੇ ਝੁਲਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੰਭੀਰ ਹਾਲਤ ਵਿਚ ਪੀਜੀਆਈ ਕੀਤਾ ਰੈਫ਼ਰ

Cylinder burst in Ludhiana News

Cylinder burst in Ludhiana News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੀ ਰਾਤ ਇੱਕ ਛੋਟਾ ਸਿਲੰਡਰ ਫਟ ਗਿਆ। ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਧਮਾਕੇ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਝੁਲਸ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਝੁਲਸੇ ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ।

ਜਾਣਕਾਰੀ ਦਿੰਦੇ ਹੋਏ ਲਲਿਤਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਕ੍ਰਿਸ਼ਨ ਪੰਡਿਤ ਛੋਟਾ ਸਿਲੰਡਰ ਬਾਹਰੋਂ ਭਰ ਕੇ ਲਿਆਇਆ ਸੀ। ਜਿਵੇਂ ਹੀ ਉਸ ਦੀ ਪਤਨੀ ਸੀਮਾ ਖਾਣਾ ਬਣਾਉਣ ਲਈ ਗੈਸ ਚਾਲੂ ਕੀਤਾ ਕਮਰੇ ਨੂੰ ਅਚਾਨਕ ਅੱਗ ਲੱਗ ਗਈ।

ਅਚਾਨਕ ਸਿਲੰਡਰ 'ਚ ਧਮਾਕਾ ਹੋ ਗਿਆ। ਕਮਰੇ ਵਿੱਚ ਚੀਕਾਂ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਵੀ ਇਕੱਠੇ ਹੋ ਗਏ। ਲੋਕਾਂ ਦੀ ਮਦਦ ਨਾਲ ਸਿਲੰਡਰ ਨੂੰ ਲੱਗੀ ਅੱਗ ਨੂੰ ਬੁਝਾਇਆ ਗਿਆ। ਕਮਰੇ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

ਝੁਲਸੇ ਲੋਕਾਂ ਦੀ ਪਛਾਣ ਕ੍ਰਿਸ਼ਨਾ ਪੰਡਿਤ, ਸੀਮਾ ਦੇਵੀ, ਸ਼ਿਵਮ ਅਤੇ ਸ਼ਿਵਾਨੀ ਵਜੋਂ ਹੋਈ ਹੈ। ਕ੍ਰਿਸ਼ਨਾ ਅਤੇ ਸੀਮਾ ਦੇ ਚਿਹਰੇ ਬੁਰੀ ਤਰ੍ਹਾਂ ਸੜ ਗਏ ਹਨ। ਬੱਚੇ ਸ਼ਿਵਮ ਅਤੇ ਸ਼ਿਵਾਨੀ ਵੀ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਦੀਆਂ ਬਾਹਾਂ ਅਤੇ ਚਿਹਰਾ ਸੜ ਗਿਆ। ਪੂਰਾ ਪਰਿਵਾਰ 60 ਫੀਸਦੀ ਸੜ ਗਿਆ ਹੈ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੀ.ਜੀ.ਆਈ.ਦਾਖ਼ਲ ਕਰਵਾਇਆ ਗਿਆ।