Khanna News: ਖੰਨਾ 'ਚ ਕਿਰਾਏ ਦੇ ਮਕਾਨ 'ਤੇ ਰਹਿੰਦੀ ਕੁੜੀ ਨੇ ਚੁੱਕਿਆ ਗਲਤ ਕਦਮ, ਸੈਮਸੰਗ ਕੰਪਨੀ 'ਚ ਕਰਦੀ ਸੀ ਕੰਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Khanna News: ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼

Khanna Girl Committee Suicide News

Khanna Girl Committee Suicide News: ਖੰਨਾ 'ਚ 25 ਸਾਲਾ ਲੜਕੀ ਨੇ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਲੜਕੀ ਰੀਤੂ ਕੌਰ ਦੋਰਾਹਾ ਇਲਾਕੇ ਵਿਚ ਕਿਰਾਏ ਦੇ ਕਮਰੇ ਵਿੱਚ ਰਹਿੰਦੀ ਸੀ। ਫਰੀਦਕੋਟ ਜ਼ਿਲ੍ਹੇ ਦੀ ਰਹਿਣ ਵਾਲੀ ਰੀਤੂ ਸੈਮਸੰਗ ਕੰਪਨੀ ਵਿੱਚ ਮੁਲਾਜ਼ਮ ਸੀ ਅਤੇ ਦੋਰਾਹਾ ਸਥਿਤ ਕਸ਼ਮੀਰ ਮੋਬਾਈਲ ਸ਼ੋਅਰੂਮ ਵਿੱਚ ਕੰਮ ਕਰਦੀ ਸੀ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਮਕਾਨ ਮਾਲਕ ਨੇ ਸਵੇਰੇ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੂੰ ਮੌਕੇ 'ਤੇ ਪਹੁੰਚ ਕੇ ਰੀਤੂ ਦੀ ਲਾਸ਼ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ। ਦੋਰਾਹਾ ਥਾਣਾ ਇੰਚਾਰਜ ਰਾਓ ਵਰਿੰਦਰ ਸਿੰਘ ਅਨੁਸਾਰ ਤਲਾਸ਼ੀ ਦੌਰਾਨ ਕਮਰੇ ਵਿੱਚੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਨੋਟ 'ਚ ਰੀਤੂ ਨੇ ਆਪਣੀ ਮੌਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ।

 ਪੁਲਿਸ ਨੇ ਘਟਨਾ ਸਬੰਧੀ ਫ਼ਰੀਦਕੋਟ ਰਹਿੰਦੇ ਰੀਤੂ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਦੋਰਾਹਾ ਪੁੱਜਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।