ਮਟਕਾ ਚੌਂਕ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਲ ਅਚਾਨਕ ਰੁਕੇ ਕੈਪਟਨ ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਨੇ ਪ੍ਰਦਰਸ਼ਨਕਾਰੀਆਂ ਨਾਲ ਖਿਚਵਾਈਆਂ ਤਸਵੀਰਾਂ...

Captain Amrinder Singh

ਚੰਡੀਗੜ੍ਹ: ਮੋਦੀ ਸਰਕਾਰ ਵੱਲੋਂ ਖੇਤੀ ਦੇ ਤਿੰਨ ਨਵੇਂ ਬਿਲਾਂ ਵਿਰੁੱਧ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਲਗਭਗ 3 ਮਹੀਨਿਆਂ ਤੋ ਜਾਰੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਮਸਲੇ ਦੀ ਕਹਾਣੀ ਕਿਸੇ ਤਣ-ਪੱਤਣ ਲੱਗਣ ਦਾ ਨਾਮ ਨਹੀਂ ਲੈ ਰਹੀ।

ਉਥੇ ਹੀ ਅੱਜ ਚੰਡੀਗੜ੍ਹ ਦੇ ਮਟਕਾ ਚੌਂਕ ਵਿਚ ਅਚਾਨਕ ਉਸ ਮੌਕੇ ਮਾਹੌਲ ਦਿਲਚਸਪ ਬਣ ਗਿਆ ਜਦੋਂ  ਇੱਥੇ ਕਿਸਾਨਾਂ ਲਈ ਪ੍ਰਦਰਸ਼ਨ ਕਰ ਰਹੇ ਲੋਕਾਂ ਵਿਚ ਮੁੱਖ ਮੰਤਰੀ ਕੈਪਟਨ ਪਹੁੰਚੇ। ਜਿੱਥੇ ਮੁੱਖ ਮੰਤਰੀ ਕੈਪਟਨ ਨੇ ਪ੍ਰਦਰਸ਼ਨਕਾਰੀਆਂ ਦਾ ਹੌਂਸਲਾ ਵਧਾਇਆ ਹੈ।

ਓਥੇ ਹੀ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ ਇਸ ਸਬੰਧੀ ਮੁੱਖ ਮੰਤਰੀ ਦੇ ਮੀਡੀਆ ਅਡਵਾਈਜ਼ਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਦੱਸਿਆ ਕਿ ਮੁੱਖ ਮੰਤਰੀ ਜਦੋਂ ਇੱਥੋਂ ਲੰਘ ਰਹੇ ਸਨ ਤਾਂ ਇਨਾਂ ਨੌਜਵਾਨਾਂ ਅਤੇ ਲੋਕਾਂ ਕੋਲ ਰੁਕਣ ਦਾ ਫੈਸਲਾ ਕੀਤਾ।

ਜੋ ਦਿੱਲੀ ਕਿਸਾਨੀ ਸੰਘਰਸ਼ ਪ੍ਰਤੀ ਜਾਗਰੂਕਤਾ ਫੈਲਾ ਰਹੇ ਸਨ। ਉਥੇ ਹੀ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਜੈ ਕਿਸਾਨ, ਕਿਸਾਨ ਏਕਤਾ ਜਿੰਦਾਬਾਦ ਦੇ ਨਾਅਰੇ ਵੀ ਲਗਾਏ।