ਕਿਸਾਨੀ ਅੰਦੋਲਨ: ਟਿਕਰੀ ਬਾਰਡਰ ਤੋਂ ਵਾਪਸ ਪਰਤੇ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਸੀ।

farmer protest

ਸਰਦੂਲਗੜ੍ਹ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਵੱਧ ਮੌਤ ਹੋ ਗਈਆਂ ਹਨ। ਇਸ ਵਿਚਕਾਰ ਹੁਣ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸਣਯੋਗ ਹੈ ਕਿ ਇਹ ਕਿਸਾਨ ਸਰਦੂਲਗੜ੍ਹ (ਮਾਨਸਾ) ਦੇ ਪਿੰਡ ਮੀਰਪੁਰ ਕਲਾਂ ਦਾ ਰਹਿਣ ਵਾਲਾ ਹੈ।

ਜਾਣਕਾਰੀ ਮੁਤਾਬਿਕ ਮੇਜਰ ਸਿੰਘ (59) ਪਿਛਲੇ 10 ਦਿਨ ਤੋਂ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਸੀ। ਜਿਸ ਨੂੰ ਬਿਮਾਰ ਹੋਣ ਕਾਰਨ 1 ਦਿਨ ਪਹਿਲਾਂ ਹੀ ਪਿੰਡ ਲਿਆਂਦਾ ਗਿਆ ਸੀ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਸੀ।

ਇਸ ਤੋਂ ਪਹਿਲਾਂ ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਨੌਜਵਾਨ ਕਿਸਾਨ ਨੇ ਫਾਹਾ ਲੈ ਖੁਦਕੁਸ਼ੀ ਕੀਤੀ ਹੈ। ਦੱਸਣਯੋਗ ਹੈ ਕਿ ਇਹ ਕਿਸਾਨ ਰਣਜੀਤ ਸਿੰਘ ਪਿੰਡ ਜੋਧਪੁਰ ਪਾਖਰ ਤਹਿਸੀਲ ਤਲਵੰਡੀ ਸਾਬੋ ਦਾ ਰਹਿਣ ਵਾਲਾ ਹੈ।