ਨਵੇਂ ਖੇਤੀ ਸੁਧਾਰਾਂ ਦਾ ਲਾਭ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸੱਭ ਤੋਂ ਜ਼ਿਆਦਾ ਹੋਵੇਗਾ: ਮੋਦੀ
ਨਵੇਂ ਖੇਤੀ ਸੁਧਾਰਾਂ ਦਾ ਲਾਭ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸੱਭ ਤੋਂ ਜ਼ਿਆਦਾ ਹੋਵੇਗਾ: ਮੋਦੀ
ਮਹਾਰਾਜਾ ਸੁਹੇਲਦੇਵ ਦੀ ਯਾਦਗਾਰ ਅਤੇ ਚਿਤੌਰਾ ਝੀਲ ਦੇ ਵਿਕਾਸ ਲਈ ਰਖਿਆ ਨੀਂਹ ਪੱਥਰ
ਬਹਰਾਇਚ (ਉੱਤਰ ਪ੍ਰਦੇਸ਼), 16 ਫ਼ਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ 'ਗ਼ਲਤ ਜਾਣਕਾਰੀ' ਦੇਣ ਦਾ ਵਿਰੋਧ ਕਰਦਿਆਂ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਦੇਸ਼ ਦੇ ਖੇਤੀਬਾੜੀ ਬਾਜ਼ਾਰ ਵਿਚ ਵਿਦੇਸ਼ੀ ਕੰਪਨੀਆਂ ਬੁਲਾਉਣ ਲਈ ਕਾਨੂੰਨ ਬਣਾਉਣ ਵਾਲੇ ਲੋਕ ਅੱਜ ਦੇਸੀ ਕੰਪਨੀਆਂ ਦੇ ਨਾਮ ਉੱਤੇ ਕਿਸਾਨਾਂ ਨੂੰ ਡਰਾ ਰਹੇ ਹਨ |
ਸ੍ਰੀ ਮੋਦੀ ਨੇ ਵੀਡੀਉ ਕਾਨਫਰੰਸ ਰਾਹੀਂ ਮਹਾਰਾਜਾ ਸੁਹੇਲਦੇਵ ਦੀ ਯਾਦਗਾਰ ਅਤੇ ਚਿਤੌਰਾ ਝੀਲ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਅਪਣੇ ਸੰਬੋਧਨ ਵਿਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਇਨ੍ਹਾਂ ਕਾਨੂੰਨਾਂ ਵਿਰੁਧ 'ਪ੍ਰਚਾਰ' ਕਰਨ ਦਾ ਦੋਸ਼ ਲਗਾਇਆ |
ਉਨ੍ਹਾਂ ਨੇ ਦਾਅਵਾ ਕੀਤਾ ਕਿ ਕਿਸਾਨ ਨੇ ਹੁਣ ਇਸ ਕੂੜ ਪ੍ਰਚਾਰ ਵਿਚ ਸ਼ਾਮਲ ਲੋਕਾਂ ਦਾ ਪਰਦਾਫ਼ਾਸ਼ ਕਰਨਾ ਸ਼ੁਰੂ ਕਰ ਦਿਤਾ ਹੈ | ਦੂਜੀਆਂ ਪਾਰਟੀਆਂ ਨੇ ਪਿਛਲੇ ਸਮੇਂ ਵੀ ਇਸੇ ਤਰ੍ਹਾਂ ਦੇ ਖੇਤੀਬਾੜੀ ਸੁਧਾਰਾਂ ਦੀ ਵਕਾਲਤ ਕੀਤੀ ਸੀ ਪਰ ਉਨ੍ਹਾਂ ਨੂੰ ਲਾਗੂ ਕਰਨ ਵਿਚ ਅਸਫ਼ਲ ਰਹੀ |
ਨਵੇਂ ਖੇਤੀਬਾੜੀ ਕਾਨੂੰਨਾਂ ਦਾ ਬਚਾਅ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਛੋਟੇ ਅਤੇ ਦਰਮਿਆਨੇ ਕਿਸਾਨ ਇਨ੍ਹਾਂ ਸੁਧਾਰਾਂ ਦਾ ਸੱਭ ਤੋਂ ਵੱਧ ਲਾਭ ਲੈਣਗੇ |
ਉਨ੍ਹਾਂ ਕਿਹਾ ਕਿ ਦੇਸ਼ ਵਿਚ ਬਹੁਤ ਸਾਰੇ ਅਜਿਹੇ ਯੋਧੇ ਹਨ ਜਿਨ੍ਹਾਂ ਦੇ ਯੋਗਦਾਨ ਨੂੰ ਉਹ ਸਨਮਾਨ ਨਹੀਂ ਦਿਤਾ ਗਿਆ ਜਿਸ ਦੇ ਉਹ ਹੱਕਦਾਰ ਸਨ | (ਪੀਟੀਆਈ)