ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ
ਗਾ ਸਿੰਘ ਆਪਣੇ ਪਿੱਛੇ ਆਪਣੀ ਮਾਂ ਅਤੇ ਇੱਕ ਧੀ ਨੂੰ ਛੱਡ ਗਿਆ ਹੈ।
ਸਰਦੂਲਗੜ੍ਹ - ਨੇੜਲੇ ਪਿੰਡ ਜਟਾਣਾ ਖੁਰਦ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਦੇ ਚਲਦਿਆਂ ਖੁਦਕੁਸ਼ੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਜਟਾਣਾ ਖੁਰਦ ਦੇ ਜੱਗਾ ਸਿੰਘ (38) ਪੁੱਤਰ ਜਰਨੈਲ ਸਿੰਘ ਨੇ ਆਪਣੇ ਘਰ ਵਿਚ ਹੀ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਜੱਗਾ ਸਿੰਘ ਡੇਢ ਏਕੜ ਜਮੀਨ ਦਾ ਮਾਲਕ ਸੀ ਤੇ ਉਸ ਸਿਰ ਢਾਈ ਲੱਖ ਰੁਪਏ ਦਾ ਬੈਂਕ ਦਾ ਕਰਜ਼ਾ ਸੀ। ਕੁਝ ਸਮਾਂ ਪਹਿਲਾਂ ਉਸ ਦਾ ਪਿਤਾ ਵੀ ਆਰਥਿਕ ਤੰਗੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਗਿਆ ਸੀ। ਜੱਗਾ ਸਿੰਘ ਆਪਣੇ ਪਿੱਛੇ ਆਪਣੀ ਮਾਂ ਅਤੇ ਇੱਕ ਧੀ ਨੂੰ ਛੱਡ ਗਿਆ ਹੈ।
ਉਸ ਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵੀ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ ਸੀ। ਝੁਨੀਰ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਜਿਸ ਦਾ ਸਸਕਾਰ ਕਰ ਦਿੱਤਾ ਗਿਆ। ਇਸ ਸੰਬੰਧ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਕ ਸਹਾਇਤਾ ਦਿੱਤੀ ਜਾਵੇ ਅਤੇ ਉਸ ਦਾ ਕਰਜ਼ਾ ਮਾਫ ਕੀਤਾ ਜਾਵੇ।