ਡਾ. ਸਤਬੀਰ ਕੌਰ ਬੇਦੀ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਨਿਯੁਕਤ
ਬੀਤੇ ਦਿਨੀਂ ਡਾ. ਯੋਗਰਾਜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ
Dr. Satbir Kaur Bedi
ਮੁਹਾਲੀ- ਪੰਜਾਬ ਸਰਕਾਰ ਵੱਲੋਂ ਡਾ. ਸਤਬੀਰ ਬੇਦੀ ਨੂੰ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਡਾ. ਯੋਗਰਾਜ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।