ਬੇਅਦਬੀ ਕਾਂਡ: SIT ਨੇ ਪ੍ਰਦੀਪ ਕਲੇਰ ਦਾ ਲਿਆ ਚਾਰ ਦਿਨ ਦਾ ਪੁਲਿਸ ਰਿਮਾਂਡ
ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ
Pradeep Kaler
 		 		Pradeep Kaler: ਕੋਟਕਪੂਰਾ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਦੇ ਤਿੰਨ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿਤੇ ਗਏ ਡੇਰਾ ਸਿਰਸਾ ਦੀ ਰਾਸ਼ਟਰੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਪਿਛਲੇ ਦਿਨੀਂ ਗੁੜਗਾਉਂ ਤੋਂ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਦੋ ਵਾਰ ਦੋ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਤੇ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਐਸਆਈਟੀ ਵਲੋਂ ਅਦਾਲਤ ਤੋਂ ਉਸ ਨੂੰ ਟਰਾਂਜਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਚੰਡੀਗੜ੍ਹ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਪ੍ਰਦੀਪ ਕਲੇਰ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ।
(For more Punjabi news apart from Pradeep Kaler, stay tuned to Rozana Spokesman)