Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਨਸ਼ਾ ਤਸਕਰ ਵਿਰੁਧ ਕਾਰਵਾਈ; 13 ਲੱਖ ਦੀ ਜਾਇਦਾਦ ਜ਼ਬਤ
ਪਿੰਡ ਹੁਸਨਰ ਵਾਸੀ ਪ੍ਰਦੀਪ ਸਿੰਘ ਦੀ ਵਿਰੁਧ ਹੋਈ ਕਾਰਵਾਈ
Punjab News: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੀ ਪੁਲਿਸ ਨੇ ਨਸ਼ਾ ਤਸਕਰ ਵਿਰੁਧ ਕਾਰਵਾਈ ਕਰਦਿਆਂ ਉਸ ਦੀ ਜਾਇਦਾਦ ਸੀਲ ਕਰਕੇ ਉਸ 'ਤੇ ਨੋਟਿਸ ਲਗਾ ਦਿਤਾ ਹੈ। ਡੀ.ਐਸ.ਪੀ. ਜਸਬੀਰ ਸਿੰਘ ਨੇ ਦਸਿਆ ਕਿ ਪ੍ਰਦੀਪ ਸਿੰਘ ਉਰਫ਼ ਪੋਪਲੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹੁਸਨਰ ਵਿਰੁਧ ਥਾਣਾ ਗਿੱਦੜਬਾਹਾ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਕੋਲੋਂ ਵਪਾਰਕ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।
ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਦੀ ਨਿਗਰਾਨੀ ਹੇਠ ਐਸ.ਆਈ ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਵਲੋਂ ਪਿੰਡ ਹੁਸਨਰ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਹ ਜਾਇਦਾਦ ਪ੍ਰਦੀਪ ਸਿੰਘ ਵਲੋਂ ਨਸ਼ਾ ਤਸਕਰੀ ਕਰਕੇ ਬਣਾਈ ਗਈ ਹੈ, ਜਿਸ ਦੀ ਕੁੱਲ ਕੀਮਤ 13 ਲੱਖ 65 ਹਜ਼ਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਇਸ ਦੀ ਜਾਣਕਾਰੀ ਹੈਲਪ ਲਾਈਨ ਨੰਬਰ 80549-42100 ’ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦਿਤੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
(For more Punjabi news apart from Punjab News Muktsar Police Seal 3 Lakh Property of Drug Smuggler, stay tuned to Rozana Spokesman)