ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਦਾ ਕੀਤਾ ਤਬਾਦਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ADGP ਜੀ. ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਦੇ ਮੁਖੀ

Punjab government transfers Vigilance chief Varinder Kumar

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਹੈ। ਵਿਜੀਲੈਂਸ ਮੁਖੀ ਸਪੈਸ਼ਲ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਹਟਾਉਣਾ ਇੱਕ ਵੱਡੀ ਕਾਰਵਾਈ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਖ਼ਤ ਕਾਰਵਾਈਆਂ ਕਰ ਸਕਦੀ ਹੈ।