328 ਪਾਵਨ ਸਰੂਪਾਂ ਦਾ ਮਾਮਲਾ : ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਮੰਗਿਆ ਸਮਾਂ
ਹੁਣ 20 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
328 holy forms case: Punjab government seeks time to file reply
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਸਬੰਧਤ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ । ਅੱਜ ਦੀ ਸੁਣਵਾਈ ਮੁੱਖ ਤੌਰ 'ਤੇ ਨਵੇਂ ਮੁਲਜ਼ਮ ਜੁਝਾਰ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਤੇ ਸਰਕਾਰ ਦੇ ਪੱਖ ਨਾਲ ਸਬੰਧਤ ਸੀ।
ਕਾਰਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਕੁਝ ਹੋਰ ਸਮੇਂ ਦੀ ਮੰਗ ਕੀਤੀ । ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ 2026 ਲਈ ਤੈਅ ਕੀਤੀ ਹੈ।
ਇਸ ਤੋਂ ਪਹਿਲਾਂ, ਹਾਈਕੋਰਟ ਨੇ ਇਸੇ ਮਾਮਲੇ ਵਿੱਚ ਚਾਰ ਹੋਰ ਨਾਮਜ਼ਦ ਵਿਅਕਤੀਆਂ ਕੁਲਵੰਤ ਸਿੰਘ, ਗੁਰਮੁਖ ਸਿੰਘ, ਗੁਰਬਚਨ ਸਿੰਘ ਅਤੇ ਬਾਜ਼ ਸਿੰਘ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਸੀ।