ਕਿਸਾਨ ਦੇ ਘਰ ਦਾ ਕਬਜ਼ਾ ਲੈਣ ਆਏ ਅਧਿਕਾਰੀ ਬਰੰਗ ਪਰਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਦੇ ਘਰ ਦਾ ਕਬਜ਼ਾ ਲੈਣ ਆਏ ਅਧਿਕਾਰੀ ਬਰੰਗ ਪਰਤੇ

farmers

ਮਹਿਲ ਕਲਾਂ, 16 ਮਾਰਚ (ਕੁਲਵਿੰਦਰ ਸਿੰਘ ਬਿੱਟੂ/ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਜ਼ਿਲ੍ਹਾ ਪ੍ਰੈਸ ਸਕੱਤਰ ਰਮਨਪ੍ਰੀਤ ਸਿੰਘ, ਜਨਰਲ ਸਕੱਤਰ ਪ੍ਰੀਤਮ ਸਿੰਘ, ਮੀਤ ਪ੍ਰਧਾਨ ਸਾਧੂ ਸਿੰਘ ਦੀ ਅਗਵਾਈ ਹੇਠ ਪਿੰਡ ਲੋਹਗੜ ਦੇ ਗ਼ਰੀਬ ਕਿਸਾਨ ਮੇਜਰ ਸਿੰਘ ਪੁੱਤਰ ਬਚਨ ਸਿੰਘ ਦੇ ਘਰ ਦਾ ਕਬਜ਼ਾ ਲੈਣ ਅਧਿਕਾਰੀਆਂ ਨੂੰ ਯੂਨੀਅਨ ਦੇ ਵਿਰੋਧ ਨੂੰ ਦੇਖਦਿਆਂ ਬੇਰੰਗ ਵਾਪਸ ਪਰਤਣਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦਸਿਆ ਕਿ ਉਕਤ ਕਿਸਾਨ 35 ਸਾਲ ਦੇ ਕਰੀਬ ਪਹਿਲਾ ਅਪਣੇ ਖੇਤ ਵਾਲੀ ਜਗ੍ਹਾ ਕਿਸੇ ਵਿਅਕਤੀ ਨਾਲ ਆਪਸੀ ਸਹਿਮਤੀ ਨਾਲ ਵਟਾਂਦਰਾ ਕਰ ਲਿਆ ਸੀ। ਜਿਸ ਤੋਂ ਬਾਅਦ ਉਕਤ ਵਿਅਕਤੀ ਉਸ ਜਗ੍ਹਾ ਵਿਚ ਅਪਣਾ ਮਕਾਨ ਬਣਾ ਕੇ ਰਹਿਣ ਲੱਗ ਪਿਆ ਤੇ ਕਿਸਾਨ ਮੇਜਰ ਸਿੰਘ ਲੋਹਗੜ ਵਿਖੇ ਅਪਣੇ ਪਰਵਾਰ ਨਾਲ ਰਹਿ ਰਿਹਾ ਹੈ।