ਕੋਰੋਨਾ ਵਾਇਰਸ ਕਰਕੇ SGPC ਵਲੋਂ ਆਖੰਡ ਪਾਠ ਕਰਵਾਏ ਆਰੰਭ

ਏਜੰਸੀ

ਖ਼ਬਰਾਂ, ਪੰਜਾਬ

19 ਤਰੀਕ ਨੂੰ ਪਾਏ ਜਾਣਗੇ ਭੋਗ  

File Photo

ਅੰਮ੍ਰਿਤਸਰ( ਗੁਰਪ੍ਰੀਤ ਸਿੰਘ)- ਪੂਰੀ ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਨੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ। ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਤੋਂ ਬਚਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤ ਵਿਚ ਇਸ ਵਾਇਰਸ ਕਾਰਨ ਹੁਣ ਤਕ ਦੋ ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 110 ਦੇ ਕਰੀਬ ਲੋਕ ਇਸ ਖ਼ਤਰਨਾਕ ਵਾਇਰਸ ਤੋਂ ਪੀੜਤ ਪਾਏ ਜਾ ਚੁੱਕੇ ਹਨ।

ਓਥੇ ਹੀ ਲੋਕਾਂ ਵਲੋਂ ਜਿਥੇ ਮਾਸਕ ਦੇ ਲੰਗਰ ਲਗਾਏ ਜਾ ਰਹੇ ਹਨ ਓਥੇ ਹੀ ਹੁਣ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਆਖੰਡ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ ਤੇ 19 ਤਰੀਕ ਨੂੰ ਭੋਗ ਪਾਏ ਜਾਣਗੇ। ਇਸ ਬਾਰੇ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ

ਜਿਸ ਨੂੰ ਲੈ ਕੇ ਅਖੰਡ ਪਾਠ ਰੱਖੇ ਗਏ ਤੇ ਨਾਲ ਹੀ ਓਹਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਕਹਿਰ ਤੋਂ ਬੱਚਣ ਲਈ ਸੁਚੇਤ ਰਹਿਣ ਤੇ ਸਾਵਧਾਨੀਆਂ ਵਰਤਣ ਦੀ ਗੱਲ ਆਖੀ। ਓਥੇ ਹੀ ਐਜੀਪੀਸੀ ਦੇ ਅਧਿਕਾਰੀ ਨੇ ਵੀ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਡਰਨ ਦੀ ਥਾਂ ਤੇ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਤੁਹਾਨੂੰ ਦੱਸ ਦਈਏ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਇਕ ਦੇਸ਼ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਪਰ ਅਜੇ ਤਕ ਇਸ ਵਾਇਰਸ ਦਾ ਪੁਖਤਾ ਇਲਾਜ ਨਹੀਂ ਲਭਿਆ ਜਾ ਸਕਿਆ।