ਬਾਦਲ ਪਰਿਵਾਰ ਦੀ ਰਸੋਈ ’ਚ ਕੰਮ ਕਰਦੀ ਮਹਿਲਾ ਤੇ ਉਸ ਦਾ ਪੁੱਤ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਵਾਇਰਸ...

Badal

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੋਰੋਨਾ ਦੀ ਲਾਗ ਬਾਦਲ ਪਰਿਵਾਰ ਦੇ ਘਰ ਤੱਕ ਪਹੁੰਚ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਖਾਣਾ ਬਣਾਉਣ ਵਾਲੀ ਮੁੱਖ ਮਹਿਲਾ ਮੁਲਾਜ਼ਮ ਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ।

ਸਿਹਤ ਵਿਭਾਗ ਵੱਲੋਂ ਅੱਜ ਬਾਦਲ ਪਰਿਵਾਰ ਦੀ ਰਿਹਾਇਸ਼ ਅਤੇ ਫਾਰਮ ਹਾਊਸ ’ਤੇ ਕੰਮ ਕਰਦੇ 60 ਮੁਲਾਜ਼ਮਾਂ ਦੇ ਨਮੂਨੇ ਲਏ ਗਏ। ਇਨ੍ਹਾਂ ਵਿੱਚ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਸੁਰੱਖਿਆ ਮੁਲਾਜ਼ਮ ਅਤੇ ਘਰੇਲੂ ਮੁਲਾਜ਼ਮ ਸ਼ਾਮਲ ਹਨ।