ਦਲ ਖ਼ਾਲਸਾ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ
ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਕਿਸਾਨ ਸੰਘਰਸ਼ ਨੂੰ ਕੀਤਾ ਗਿਆ ਸਮਰਪਿਤ
Dal Khalsa
ਅੰਮ੍ਰਿਤਸਰ- ਅਕਾਲ ਤਖ਼ਤ ਸਾਹਿਬ ਵਿਖੇ ਅੱਜ ਦਲ ਖ਼ਾਲਸਾ ਵੱਲੋਂ ਨਾਨਕਸ਼ਾਹੀ ਸੰਮਤ 553 ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਲ ਖ਼ਾਲਸਾ ਦੇ ਸਕੱਤਰ ਜਨਰਲ ਤੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੀ ਬਜਾਏ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕੀਤਾ ਜਾਵੇ ਤਾਂ ਕਿ ਦੁਨੀਆਂ ਭਰ ਵਿਚ ਵਸਦੀ ਸਿੱਖ ਸੰਗਤ ਗੁਰੂ ਸਾਹਿਬਾਨ ਦੇ ਗੁਰਪੁਰਬ ਅਤੇ ਹੋਰ ਧਾਰਮਿਕ ਦਿਹਾੜੇ ਨਿਯਮਤ ਦਿਨਾਂ ਨੂੰ ਹੀ ਮਨਾ ਸਕੇ।