ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਜਥੇਦਾਰ ਅਕਾਲ ਤਖ਼ਤ ਨੇ ਭਾਰਤ ਸਰਕਾਰ ਨੂੰ ਜ਼ੋਰ ਦਿਤਾ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਜਥੇਦਾਰ ਅਕਾਲ ਤਖ਼ਤ ਨੇ ਭਾਰਤ ਸਰਕਾਰ ਨੂੰ ਜ਼ੋਰ ਦਿਤਾ
1 ਸਾਲ ਤੋਂ ਭਾਰਤ ਵਾਲੇ ਪਾਸੇ ਦਾ ਲਾਂਘਾ ਬੰਦ ਪਰ ਪਾਕਿ ਵਲੋਂ ਲੰਬੇ ਸਮੇਂ ਤੋਂ ਖੁਲ੍ਹਾ
ਅੰਮਿ੍ਰਤਸਰ, 16 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਨੂੰ ਜ਼ੋਰ ਦਿਤਾ ਹੈ ਕਿ ਉਹ ਪਾਕਿਸਤਾਨ ਹਕੂਮਤ ਵਾਂਗ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਜੋ ਇਕ ਸਾਲ ਤੋਂ ਬੰਦ ਪਿਆ ਹੈ।
ਉਨ੍ਹਾਂ ਬੜੇ ਅਫ਼ਸੋਸ ਨਾਲ ਕਿਹਾ ਕਿ ਅੱਜ 16 ਮਾਰਚ ਨੂੰ ਉਕਤ ਲਾਂਘਾ ਬੰਦ ਹੋਇਆ ਸੀ ਇਸ ਨੂੰ ਬੰਦ ਕਰਨ ਦਾ ਕਾਰਨ ਕੋਰੋਨਾ ਮਹਾਂਮਾਰੀ ਸੀ ਪਰ ਹੌਲੀ-ਹੌਲੀ ਹਲਾਤ ਸੁਧਰਦਿਆਂ ਪਾਕਿਸਤਾਨ ਦੀ ਸਰਕਾਰ ਨੇ ਅਪਣੇ ਵਾਲੇ ਪਾਸੇ ਦਾ ਲਾਂਘਾ ਸੰਗਤਾਂ ਲਈ ਖੋਲ੍ਹ ਦਿਤਾ ਸੀ। ਪਰ ਭਾਰਤ ਸਰਕਾਰ ਨੂੰ ਅਨੇਕਾਂ ਬੇਨਤੀਆਂ ਸਿੱਖ ਸੰਗਤਾਂ ਤੇ ਪੰਥਕ ਆਗੂਆਂ ਦੁਬਾਰਾਂ ਕਰਨ ਦੇ ਬਾਵਜੂਦ ਮੋਦੀ ਸਰਕਾਰ ਇਸ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝ ਨਹੀਂ ਆ ਰਿਹਾ ਕਿ ਭਾਰਤ ਸਰਕਾਰ ਦੀ ਨੀਤੀ ਹੈ ਜਾਂ ਬਦਨੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਰੋਜ਼ਾਨਾ ਅਰਦਾਸਾਂ ਪਿਛਲੇ 70-72 ਸਾਲਾਂ ਤੋਂ ਕਰ ਰਹੀਆਂ ਹਨ ਜਿਸ ਦੇ ਸਿੱਟੇ ਵਜੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਦੋਹਾਂ ਮੁਲਕਾਂ ਦੀਆਂ ਹਕੂਮਤਾਂ ਨੇ ਬਣਾਇਆ। ਭਾਰਤ ਸਰਕਾਰ ਲਾਂਘਾ ਖੋਲ੍ਹਣ ਦੀ ਕੋਈ ਗੰਭੀਰਤਾ ਨਹੀਂ ਦਿਖਾ ਰਹੀ।