ਦੋ ਕਿਲੋਗ੍ਰਾਮ ਅਫੀਮ ਸਮੇਤ ਫੌਜੀ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ...

Punjab Police

ਫਿਰੋਜ਼ਪੁਰ: ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸੀਨੀਅਰ ਪੁਲਿਸ ਕਪਤਾਨ ਭਗੀਰਥ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡਰੱਗ ਸਮੱਗਲਰਾਂ ਖਿਲਾਫ਼ ਛੇੜੀ ਮੁਹਿੰਮ ਤਹਿਤ ਪੁਲਿਸ ਵੱਲੋਂ ਇਕ ਫੌਜੀ ਨੂੰ ਦੋ ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਥਾਣਾ ਫਿਰੋਜ਼ਪੁਰ ਛਾਉਣੀ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।