ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਵਿੱਚ ਹੋਈ ਪਹਿਲੀ ਕਿਸਾਨ ਮਹਾਂਪੰਚਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਪਣੀਆਂ ਜ਼ਮੀਨਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਨਹੀਂ ਰੱਖਣ ਦਿਆਂਗੇ ਅੱਖ: ਕਿਸਾਨ ਆਗੂ...

Youth

ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੋਦਾ ਅਤੇ ਹੋਰ ਸੰਗਠਨਾਂ ਵੱਲੋਂ ਅਨਾਜ ਮੰਡੀ ਵਿੱਚ ਕਿਸਾਨ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਜ਼ਾਰਾਂ ਦੀ ਸੰਖਿਆ ਵਿਚ ਨੇੜਲੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲੈਕੇ ਕਿਸਾਨ ਮਹਾਂ ਪੰਚਾਇਤ ਨੂੰ ਸਫਲ ਬਣਾਇਆ। ਮਹਾਂਪੰਚਾਇਤ ਵਿਚ ਕਈ ਕਿਸਾਨ ਨੇਤਾ ਅਤੇ ਕਲਾਕਾਰਾਂ ਨੇ ਹਾਜ਼ਰੀ ਲਗਾਈ ਅਤੇ ਸਾਰਿਆ ਨੇ ਇੱਕੋ ਹੀ ਆਵਾਜ਼ ਵਿੱਚ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਤਿੰਨੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੇ ਓਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ।

ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥੋਂ ਕਿਸਾਨਾਂ ਦੀ ਜ਼ਮੀਨ ਗਿਰਵੀ ਰਖਵਾ ਕੇ ਖੋਹਣਾ ਚਾਹੁੰਦੀ ਹੈ, ਲੇਕਿਨ ਕਿਸਾਨ ਅਜਿਹਾ ਬਿਲਕੁਲ ਨਹੀਂ ਹੋਣ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਨੂੰਨਾਂ ਨੂੰ ਕਿਸਾਨਾਂ ਪੱਖੀ ਦਸ ਹੋਣ ਦਾ ਦਾਅਵਾ ਕਰਦੀ ਹੈ।

ਲੇਕਿਨ ਇਹ ਕਾਨੂੰਨ ਪਹਿਲਾਂ ਤੋਂ ਜਿਨ੍ਹਾਂ ਰਾਜਾਂ ਵਿਚ ਲਾਗੂ ਹੁੰਦੇ ਹਨ ਉਨ੍ਹਾਂ ਰਾਜਾ ਦੇ ਭਾਈ 5 ਤੋਂ 10 ਏਕੜ ਵਾਲੇ ਕਿਸਾਨਾਂ ਦੀ ਪੂਰੀ ਨਹੀਂ ਪੈਂਦੀ ਅਤੇ ਉਹ ਆਪਣੀ ਰੋਟੀ ਰੋਜ਼ੀ ਦੀ ਤਲਾਸ਼ ਵਿਚ ਪੰਜਾਬ ਵਿਚ ਗੁਜ਼ਾਰਾ ਕਰਨ ਲਈ ਆਉਂਦੇ ਹਨ। ਮੋਦੀ ਸਰਕਾਰ ਇਹੋ ਜਿਹੇ ਹਾਲਾਤ ਪੰਜਾਬ ਅਤੇ ਹਰਿਆਣਾ ਵਿਚ ਪੰਜਾਬ ਵਿਚ ਕਰਨਾ ਚਾਹੁੰਦੀ ਹੈ।

 ਜਿਸ ਨੂੰ ਪੰਜਾਬ ਅਤੇ ਜਿਹਨੂੰ  ਪੰਜਾਬ ਦੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਇਸ ਸੰਘਰਸ਼ ਵਿੱਚ ਹਰਿਆਣੇ ਦੇ ਕਿਸਾਨਾਂ ਵੱਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੇ ਕਿਹਾ ਦੇਸ਼ ਵਿਚ ਇਕੱਠੇ ਹੋ ਰਹੇ ਕਿਸਾਨ ਮੋਦੀ ਸਰਕਾਰ ਦੀਆਂ ਚੂਲਾਂ ਨੂੰ ਹਿਲਾ ਕੇ ਰੱਖ ਦੇਣਗੇ।