ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ ) ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਧੀਨ ਪੈਂਦੇ ਇਲਾਕਾ ਢਪਈ ਦੇ ਏਕਤਾ ਨਗਰ ਵਿੱਚ ਅੱਧੀ ਰਾਤ ਨੂੰ ਗੋਲੀਆਂ ਮਾਰ ਕੇ ਇੱਕ ਯੁਵਕ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਯੁਵਕ ਦਾ ਨਾਮ ਸਾਹਿਲ ਹੈ ਜਿਸਦੀ ਉਮਰ 23 ਸਾਲ ਦੇ ਕਰੀਬ ਹੈ ਤੇ ਉਹ ਵਿਆਹਿਆ ਹੋਇਆ ਸੀ।
ਸੂਤਰਾਂ ਮੁਤਾਬਕ ਸਾਹਿਲ ਰਾਤ ਰੋਟੀ ਖਾ ਕੇ ਘਰੋਂ ਬਾਹਰ ਸੈਰ ਕਰਨ ਲਈ ਗਿਆ ਸੀ। ਇੰਨੇ ਵਿੱਚ ਤਿੰਨ ਲੜਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਜਿਸ ਵਿਚੋਂ ਦੋ ਨੇ ਸਾਹਿਲ ਦੀਆਂ ਬਾਹਵਾਂ ਫੜੀਆਂ ਤੇ ਤੀਜੇ ਲੜਕੇ ਨੇ ਉਸ ਉਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਤਿੰਨੋਂ ਲੜਕੇ ਮੌਕੇ ਤੋਂ ਫਰਾਰ ਹੋ ਗਏ। ਸਾਹਿਲ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ।
ਮੌਕੇ ਤੇ ਪੁੱਜੇ ਏਸੀਪੀ ਹਰਜੀਤ ਸਿੰਘ ਧਾਲੀਵਾਲ ਨੇ ਪੁਲਿਸ ਵੱਲੋਂ ਟੀਮ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।